ਨਵੀਂ ਦਿੱਲੀ, ਏਜੰਸੀ। Sonia Gandhi Covid Positive : ਸ਼ਨੀਵਾਰ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਫਿਰ ਤੋਂ ਕੋਰੋਨਾ ਪਾਜ਼ੇਟਿਵ ਆਈ ਹੈ। ਜਿਸ ਦੀ ਜਾਣਕਾਰੀ ਕਾਂਗਰਸ ਦੇ ਸੰਸਦ ਮੈਂਬਰ ਅਤੇ ਜਨਰਲ ਸਕੱਤਰ ਇੰਚਾਰਜ ਸੰਚਾਲਕ ਜੈਰਾਮ ਰਮੇਸ਼ ਨੇ ਟਵੀਟ ਕਰਕੇ ਦਿੱਤੀ ਹੈ।

ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਅੱਜ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਦੀ ਕੋਵਿਡ-19 ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਸਰਕਾਰ ਦੁਆਰਾ ਜਾਰੀ ਕੀਤੇ ਗਏ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਈਸੋਲੇਸ਼ਨ ਵਿੱਚ ਰਹੇਗੀ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 75 ਸਾਲਾ ਸੋਨੀਆ ਗਾਂਧੀ 2 ਜੂਨ ਨੂੰ ਕੋਵਿਡ-19 ਨਾਲ ਸੰਕਰਮਿਤ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 12 ਜੂਨ ਨੂੰ ਗੰਗਾ ਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਸ ਦਾ ਇਲਾਜ ਕੀਤਾ ਗਿਆ।

Posted By: Ramanjit Kaur