5 ਸਾਲਾ ਮਾਸੂਮ ਨਾਲ ਹੈਵਾਨੀਅਤ ਕਰਨ ਵਾਲੇ ਨੂੰ ਸਖ਼ਤ ਸਜ਼ਾ, 52 ਸਾਲਾ ਦੋਸ਼ੀ ਨੂੰ 20 ਸਾਲ ਦੀ ਕੈਦ
ਪੰਜ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਦੋ ਸਾਲ ਪੁਰਾਣੇ ਮਾਮਲੇ ’ਚ ਪੰਚਕੂਲਾ ਦੀ ਸਪੈਸ਼ਲ ਫਾਸਟ ਟਰੈਕ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਦੋਸ਼ੀ ਦੀ ਪਛਾਣ 52 ਸਾਲਾ ਸੰਜੀਵ ਗੁਪਤਾ ਉਰਫ਼ ਸੰਜੇ ਵਜੋਂ ਹੋਈ ਹੈ, ਜੋ ਪੰਜਾਬ ਦੇ ਰਾਜਪੁਰਾ ਦਾ ਰਹਿਣ ਵਾਲਾ ਹੈ। ਦੋਸ਼ੀ ਖ਼ਿਲਾਫ਼ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ ’ਤੇ ਅਗਸਤ 2024 ’ਚ ਕਾਲਕਾ ਥਾਣੇ ’ਚ ਪੋਕਸੋ ਐਕਟ ਦੀ ਧਾਰਾ-6 ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
Publish Date: Sat, 08 Aug 2026 10:50 AM (IST)
Updated Date: Sat, 08 Aug 2026 10:51 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਪੰਚਕੂਲਾ : ਪੰਜ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਦੋ ਸਾਲ ਪੁਰਾਣੇ ਮਾਮਲੇ ’ਚ ਪੰਚਕੂਲਾ ਦੀ ਸਪੈਸ਼ਲ ਫਾਸਟ ਟਰੈਕ ਅਦਾਲਤ ਨੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ’ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਦੋਸ਼ੀ ਦੀ ਪਛਾਣ 52 ਸਾਲਾ ਸੰਜੀਵ ਗੁਪਤਾ ਉਰਫ਼ ਸੰਜੇ ਵਜੋਂ ਹੋਈ ਹੈ, ਜੋ ਪੰਜਾਬ ਦੇ ਰਾਜਪੁਰਾ ਦਾ ਰਹਿਣ ਵਾਲਾ ਹੈ। ਦੋਸ਼ੀ ਖ਼ਿਲਾਫ਼ ਪੀੜਤ ਬੱਚੀ ਦੀ ਮਾਂ ਦੀ ਸ਼ਿਕਾਇਤ ’ਤੇ ਅਗਸਤ 2024 ’ਚ ਕਾਲਕਾ ਥਾਣੇ ’ਚ ਪੋਕਸੋ ਐਕਟ ਦੀ ਧਾਰਾ-6 ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਦੋਸ਼ੀ ਨੂੰ ਸਜ਼ਾ ਸੁਣਾਉਣ ਦੌਰਾਨ ਸਰਕਾਰੀ ਵਕੀਲ ਸੁਖਵਿੰਦਰ ਕੌਰ ਨੇ ਅਦਾਲਤ ’ਚ ਦਲੀਲ ਦਿੱਤੀ ਕਿ ਦੋਸ਼ੀ ਨੇ ਬਹੁਤ ਹੀ ਗੰਭੀਰ ਅਪਰਾਧ ਕੀਤਾ ਹੈ। ਉਸ ਦੀ ਛੋਟੀਆਂ ਬੱਚੀਆਂ ਪ੍ਰਤੀ ਮਾਨਸਿਕਤਾ ਬੇਹੱਦ ਚਿੰਤਾਜਨਕ ਹੈ। ਇਸ ਲਈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅਜਿਹੀ ਸੋਚ ਰੱਖਣ ਵਾਲੇ ਲੋਕਾਂ ਤੱਕ ਸਖ਼ਤ ਸੰਦੇਸ਼ ਪਹੁੰਚੇ ਤੇ ਬੱਚੀਆਂ ਦੀ ਸੁਰੱਖਿਆ ਯਕੀਨੀ ਬਣ ਸਕੇ। ਦੂਜੇ ਪਾਸੇ ਬਚਾਅ ਪੱਖ ਨੇ ਅਦਾਲਤ ਤੋਂ ਸਜ਼ਾ ’ਚ ਨਰਮੀ ਵਰਤਣ ਦੀ ਅਪੀਲ ਕੀਤੀ।