ਮੰਦਭਾਗੀ ਖ਼ਬਰ : IIT ਰੁੜਕੀ ਦੇ ਹੋਸਟਲ 'ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਕੈਂਪਸ 'ਚ ਮਚਿਆ ਹੜਕੰਪ; ਕਾਰਨਾਂ ਦਾ ਲਾਇਆ ਜਾ ਰਿਹੈ ਪਤਾ
ਭਾਰਤੀ ਤਕਨਾਲੋਜੀ ਸੰਸਥਾਨ (IIT) ਰੁੜਕੀ ਵਿੱਚ ਬੈਚਲਰ ਆਫ਼ ਸਾਇੰਸ ਐਂਡ ਮਾਸਟਰ ਆਫ਼ ਸਾਇੰਸ (BS-MS) ਦੇ ਦੂਜੇ ਸਾਲ ਦੇ ਇੱਕ ਵਿਦਿਆਰਥੀ ਨੇ ਵੀਰਵਾਰ ਦੇਰ ਰਾਤ ਖ਼ੁਦਕੁਸ਼ੀ ਕਰ ਲਈ। ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਸੰਸਥਾਨ ਦੇ ਕੈਂਪਸ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
Publish Date: Fri, 13 Nov 2026 11:21 AM (IST)
Updated Date: Fri, 13 Nov 2026 11:22 AM (IST)
ਜਾਗਰਣ ਸੰਵਾਦਦਾਤਾ, ਰੁੜਕੀ - ਭਾਰਤੀ ਤਕਨਾਲੋਜੀ ਸੰਸਥਾਨ (IIT) ਰੁੜਕੀ ਵਿੱਚ ਬੈਚਲਰ ਆਫ਼ ਸਾਇੰਸ ਐਂਡ ਮਾਸਟਰ ਆਫ਼ ਸਾਇੰਸ (BS-MS) ਦੇ ਦੂਜੇ ਸਾਲ ਦੇ ਇੱਕ ਵਿਦਿਆਰਥੀ ਨੇ ਵੀਰਵਾਰ ਦੇਰ ਰਾਤ ਖ਼ੁਦਕੁਸ਼ੀ ਕਰ ਲਈ। ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਸੂਚਨਾ ਮਿਲਦਿਆਂ ਹੀ ਸੰਸਥਾਨ ਦੇ ਕੈਂਪਸ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ।
ਪੁਲਿਸ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਫਿਲਹਾਲ ਵਿਦਿਆਰਥੀ ਵੱਲੋਂ ਇਹ ਕਦਮ ਚੁੱਕਣ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ ਹਨ।
ਮ੍ਰਿਤਕ ਵਿਦਿਆਰਥੀ ਦੀ ਪਛਾਣ ਆਯੂਸ਼ ਰਾਜੋਰੀਆ (20) ਪੁੱਤਰ ਸ਼ੈਲੇਸ਼ ਰਾਜੋਰੀਆ ਵਜੋਂ ਹੋਈ ਹੈ। ਉਹ ਮਕਾਨ ਨੰਬਰ 410, ਬਾਂਕੇ ਬਿਹਾਰੀ ਸ਼ਰਨਮ, ਰਾਜਨਗਰ ਐਕਸਟੈਂਸ਼ਨ, ਗਾਜ਼ੀਆਬਾਦ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਸੀ। ਵਿਦਿਆਰਥੀ ਦੇ ਮਾਤਾ-ਪਿਤਾ ਵੀ ਸੰਸਥਾਨ ਦੇ ਕੈਂਪਸ ਵਿੱਚ ਪਹੁੰਚ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।