- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਪਟੀਸ਼ਨ ਸੋਮਵਾਰ ਨੂੰ ਮੁਲਕ ਦੇ ਚੀਫ ਜਸਟਿਸ ਸੂਰੀਆ ਕਾਂਤ ਤੇ ਜਸਟਿਸ ਜੈਮਲਿਆ ਬਾਗਚੀ ਤੇ ਵੀ. ਮੋਹਨ ਦੇ ਬੈਂਚ ਸਾਹਮਣੇ ਪੇਸ਼ ਕੀਤੀ ਗਈ। ਬੈਂਚ ਨੇ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਨ ਉੱਤੇ ਸਹਿਮਤੀ ਦਿੱਤੀ।

ਨਵੀਂ ਦਿੱਲੀ (ਏਜੰਸੀ) : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਐਨੀਮੇਟਿਡ ਫ਼ਿਲਮ ‘ਮਹਾਪ੍ਰਭੂ ਜਗਨਨਾਥ’ ਦੀ ਰਿਲੀਜ਼ ਨੂੰ ਚੁਣੌਤੀ ਦੇਣ ਵਾਲੀ ਓਡੀਸ਼ਾ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਇਸ ਫਿਲਮ ਨੂੰ ਕੇਂਦਰੀ ਫਿਲਮ ਸਰਟੀਫਿਕੇਟ ਬੋਰਡ (ਸੀਬੀਐੱਫਸੀ) ਵੱਲੋਂ ਸਕ੍ਰੀਨਿੰਗ ਦੀ ਮਨਜ਼ੂਰੀ ਮਿਲ ਚੁੱਕੀ ਸੀ।
ਕੋਰਟ ਨੇ ਓਡੀਸ਼ਾ ਸਰਕਾਰ ਦੇ ਇਸ ਤਰਕ ’ਤੇ ਧਿਆਨ ਦਿੱਤਾ ਕਿ ਫ਼ਿਲਮ ਦੀ ਰਿਲੀਜ਼ ਨਾਲ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਬਣ ਸਕਦੀ ਹੈ। ਇਸ ਤੋਂ ਪਹਿਲਾਂ, ਜਸਟਿਸ ਬੀਵੀ ਨਗਰਤਨਾ ਤੇ ਆਰ. ਮਹਾਦੇਵਨ ਦੇ ਬੈਂਚ ਨੇ 28 ਜੁਲਾਈ ਤੋਂ ਬਾਅਦ ਭਗਵਾਨ ਜਗਨਾਥ ਯਾਤਰਾ ਤਿਉਹਾਰ ਤੋਂ ਬਾਅਦ ਐਨੀਮੇਟਿਡ ਫ਼ਿਲਮ ਦੀ ਸਾਰੇ ਮੁਲਕ ਵਿਚ ਰਿਲੀਜ਼ ਦੀ ਇਜਾਜ਼ਤ ਦਿੱਤੀ ਸੀ। ਇਹ ਪਟੀਸ਼ਨ ਸੋਮਵਾਰ ਨੂੰ ਮੁਲਕ ਦੇ ਚੀਫ ਜਸਟਿਸ ਸੂਰੀਆ ਕਾਂਤ ਤੇ ਜਸਟਿਸ ਜੈਮਲਿਆ ਬਾਗਚੀ ਤੇ ਵੀ. ਮੋਹਨ ਦੇ ਬੈਂਚ ਸਾਹਮਣੇ ਪੇਸ਼ ਕੀਤੀ ਗਈ। ਬੈਂਚ ਨੇ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰਨ ਉੱਤੇ ਸਹਿਮਤੀ ਦਿੱਤੀ।