- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਰੋੜਾ ਨੇ ਮੈਡੀਕਲ ਆਧਾਰ ’ਤੇ ਜ਼ਮਾਨਤ ਦੀ ਮੰਗ ਕੀਤੀ ਸੀ ਤੇ ਉਨ੍ਹਾਂ ਨੇ ਨਵੀਂ ਦਿੱਲੀ ਦੇ ਏਮਸ ਦੀ ਥਾਂ ਗੁੜਗਾਓਂ ਦੇ ਫੋਰਟਿਸ ਹਸਪਤਾਲ ਜਾਂ ਮੇਦਾਂਤਾ ਹਸਪਤਾਲ ’ਚ ਇਲਾਜ ਕਰਵਾਉਣ ਦੀ ਇਜਾਜ਼ਤ ਮੰਗੀ ਸੀ।

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਪਟੀਸ਼ਨ ’ਤੇ ਸੁਣਵਾਈ ਪੂਰੀ ਕਰ ਲਈ। ਅਰੋੜਾ ਨੂੰ ਈਡੀ ਵੱਲੋਂ ਮਨੀ ਲਾਂਡ੍ਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅਰੋੜਾ ਨੇ ਮੈਡੀਕਲ ਆਧਾਰ ’ਤੇ ਜ਼ਮਾਨਤ ਦੀ ਮੰਗ ਕੀਤੀ ਸੀ ਤੇ ਉਨ੍ਹਾਂ ਨੇ ਨਵੀਂ ਦਿੱਲੀ ਦੇ ਏਮਸ ਦੀ ਥਾਂ ਗੁੜਗਾਓਂ ਦੇ ਫੋਰਟਿਸ ਹਸਪਤਾਲ ਜਾਂ ਮੇਦਾਂਤਾ ਹਸਪਤਾਲ ’ਚ ਇਲਾਜ ਕਰਵਾਉਣ ਦੀ ਇਜਾਜ਼ਤ ਮੰਗੀ ਸੀ। ਜਸਟਿਸ ਐੱਸਸੀ ਸ਼ਰਮਾ ਤੇ ਐੱਨਕੇ ਸਿੰਘ ਦੇ ਬੈਂਚ ਨੇ ਅਰੋੜਾ ਦੀ ਮੈਡੀਕਲ ਸਥਿਤੀ ਤੇ ਨਿਆਇਕ ਹਿਰਾਸਤ ’ਚ ਰਹਿੰਦੇ ਹੋਏ ਨਿੱਜੀ ਹਸਪਤਾਲ ’ਚ ਇਲਾਜ ਕਰਵਾਉਣ ਦੀ ਮੰਗ ’ਤੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣੀਆਂ।