style="text-align: justify;"> ਨਵੀਂ ਦਿੱਲੀ (ਪੀਟੀਆਈ) : ਜੋਧਪੁਰ ਸਥਿਤ ਨੈਸ਼ਨਲ ਲਾਅ ਯੂਨੀਵਰਸਿਟੀ (ਐੱਨਐੱਲਯੂ) ਦੇ ਤੀਜੇ ਸਾਲ ਦੇ ਵਿਦਿਆਰਥੀ ਵਿਕਰਾਂਤ ਨਗਾਈਚ ਦੀ ਸ਼ੱਕੀ ਹਾਲਾਤ 'ਚ ਮੌਤ ਮਾਮਲੇ ਵਿਚ ਰਾਜਸਥਾਨ ਪੁਲਿਸ ਵੱਲੋਂ ਦਾਖ਼ਲ ਕਲੋਜ਼ਰ ਰਿਪੋਰਟ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਖ਼ਾਰਜ ਕਰ ਦਿੱਤੀ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਨਵੇਂ ਸਿਰੇ ਤੋਂ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ।

ਜਸਟਿਸ ਆਰਐੱਫ ਨਰੀਮਨ, ਜਸਟਿਸ ਨਵੀਨ ਸਿਨਹਾ ਅਤੇ ਜਸਟਿਸ ਇੰਦਰਾ ਬੈਨਰਜੀ ਦੇ ਬੈਂਚ ਨੇ ਵਿਕਰਾਂਤ ਦੀ ਮਾਂਤ ਨੀਤੂ ਕੁਮਾਰ ਨਗਾਈਚ ਦੀ ਪਟੀਸ਼ਨ 'ਤੇ ਉਕਤ ਆਦੇਸ਼ ਦਿੱਤਾ। 8 ਸਤੰਬਰ ਨੂੰ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ਵਿਚ ਫਿਰ ਤੋਂ ਜਾਂਚ ਕਰਨ ਦੀ ਲੋੜ ਹੈ। ਸੁਣਵਾਈ ਦੌਰਾਨ ਨੀਤੂ ਨਗਾਈਚ ਵੱਲੋਂ ਪੇਸ਼ ਵਕੀਲ ਸੁਨੀਲ ਫਰਨਾਂਡੀਜ਼ ਨੇ ਮਾਮਲੇ ਦੀ ਜਾਂਚ ਰਾਜਸਥਾਨ ਪੁਲਿਸ ਤੋਂ ਲੈ ਕੇ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਵਿਚ ਹਾਲੇ ਤਕ ਕੋਈ ਤਰੱਕੀ ਨਹੀਂ ਹੋਈ ਹੈ। ਜੁਲਾਈ ਵਿਚ ਸੁਪਰੀਮ ਕੋਰਟ ਨੇ ਮਾਮਲੇ ਦੀ ਜਾਂਚ ਦੋ ਮਹੀਨਿਆਂ ਵਿਚ ਪੂਰੀ ਕਰਨ ਅਤੇ ਆਖ਼ਰੀ ਰਿਪੋਰਟ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਸੀ।