ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਦੋ ਹਫ਼ਤੇ ਦੀ ਮੋਹਲਤ ਦਿੱਤੀ ਹੈ। ਦਰਅਸਲ ਸੀਬੀਆਈ ਨੇ ਉਨਾਵ ਪੀੜਤਾ ਦੇ ਸੜਕ ਹਾਦਸੇ 'ਚ ਜ਼ਖ਼ਮੀ ਹੋਣ ਸਬੰਧੀ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਸਰਵਉੱਚ ਅਦਾਲਤ ਤੋਂ ਚਾਰ ਹਫ਼ਤੇ ਦੀ ਮੋਹਲਤ ਮੰਗੀ ਸੀ। ਜਾਂਚ ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਉਨਾਵ ਪੀੜਤਾ ਤੇ ਉਸ ਦੇ ਵਕੀਲ ਦੇ ਬਿਆਨ ਹਾਲੇ ਦਰਜ ਕੀਤੇ ਜਾਣੇ ਬਾਕੀ ਹਨ। ਅਜਿਹੇ 'ਚ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਹੋਰ ਸਮਾਂ ਚਾਹੀਦਾ। ਹਾਲਾਂਕਿ ਚੋਟੀ ਦੀ ਅਦਾਲਤ ਨੇ ਏਜੰਸੀ ਨੂੰ ਚਾਰ ਦੀ ਬਜਾਏ ਦੋ ਹਫ਼ਤੇ ਦੀ ਮੋਹਲਤ ਦਿੱਤੀ ਹੈ।


ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਸੜਕ ਹਾਦਸੇ 'ਚ ਜ਼ਖ਼ਮੀ ਹੋਈ ਪੀੜਤਾ ਦੇ ਵਕੀਲ ਨੂੰ ਪੰਜ ਲੱਖ ਰੁਪਏ ਦਾ ਅੰਤ੍ਰਿਮ ਮੁਆਵਜ਼ਾ ਅਦਾ ਕਰੇ। ਇਸ ਤੋਂ ਪਹਿਲਾਂ ਕੇਂਦਰੀ ਜਾਂਚ ਏਜੰਸੀ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਕਿ ਪੀੜਤਾ ਦੇ ਵਕੀਲ ਹੀ ਹਾਲਤ ਹਾਲੇ ਵੀ ਨਾਜ਼ੁਕ ਬਣੀ ਹੋਈ ਹੈ।


Posted By: Akash Deep