- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਈ 2021 'ਚ ਗੋਆ ਸੈਸ਼ਨ ਕੋਰਟ ਨੇ ਤੇਜਪਾਲ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਇਸਤਗਾਸਾ ਪੱਖ ਮਾਮਲੇ ਨੂੰ ਉਚਿਤ ਸ਼ੱਕ ਤੋਂ ਪਰੇ ਸਾਬਤ ਕਰਨ ਵਿੱਚ ਨਾਕਾਮ ਰਿਹਾ। ਇਸ ਤੋਂ ਬਾਅਦ ਗੋਆ ਸਰਕਾਰ ਨੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਬੰਬੇ ਹਾਈ ਕੋਰਟ ਵਿੱਚ ਇਸ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ।

ਡਿਜੀਟਲ ਡੈਸਕ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਰੇਪ ਮਾਮਲੇ 'ਚ ਦੋਸ਼ੀ ਠਹਿਰਾਏ ਗਏ ਤੇ ਤਹਿਲਕਾ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ ਤੇਜਪਾਲ ਨੂੰ ਸਰੰਡਰ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ਨੂੰ ਦੋ ਹਫ਼ਤਿਆਂ ਦੇ ਅੰਦਰ ਸਰੰਡਰ ਕਰਨਾ ਹੋਵੇਗਾ।
ਬੰਬੇ ਹਾਈ ਕੋਰਟ ਦੀ ਗੋਆ ਬੈਂਚ ਨੇ 6 ਅਗਸਤ ਨੂੰ ਤੇਜਪਾਲ ਨੂੰ 2013 'ਚ ਆਪਣੀ ਇਕ ਸਾਬਕਾ ਸਹਿਯੋਗੀ ਨਾਲ ਰੇਪ ਕਰਨ ਦੇ ਮਾਮਲੇ 'ਚ ਦੋਸ਼ੀ ਠਹਿਰਾਉਂਦਿਆਂ 10 ਸਾਲ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਇਸ ਮਾਮਲੇ 'ਚ 2021 'ਚ ਉਨ੍ਹਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਪਲਟ ਦਿੱਤਾ ਸੀ।
63 ਸਾਲਾ ਸਾਬਕਾ ਪੱਤਰਕਾਰ ਨੇ ਹਾਈ ਕੋਰਟ ਦੇ ਹੁਕਮ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਉਹ ਖੁਦ ਪੀੜਤ ਹਨ। ਗੋਆ ਸਰਕਾਰ ਨੇ ਵੀ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਤੇਜਪਾਲ ਦੀ ਸਜ਼ਾ ਵਧਾਉਣ ਦੀ ਮੰਗ ਕੀਤੀ ਹੈ।
ਇਹ ਮਾਮਲਾ ਇਕ ਮਹਿਲਾ ਪੱਤਰਕਾਰ ਵੱਲੋਂ ਲਗਾਏ ਗਏ ਦੋਸ਼ਾਂ ਨਾਲ ਸਬੰਧਤ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ 2013 'ਚ ਪਣਜੀ ਵਿਚ ਇਕ ਸਰਕਾਰੀ ਪ੍ਰੋਗਰਾਮ ਦੌਰਾਨ 7 ਅਤੇ 8 ਨਵੰਬਰ ਨੂੰ ਤੇਜਪਾਲ ਨੇ ਇਕ ਹੋਟਲ ਦੀ ਲਿਫਟ 'ਚ ਉਨ੍ਹਾਂ ਨਾਲ ਯੌਨ ਸ਼ੋਸ਼ਣ ਕੀਤਾ ਸੀ। ਇਨ੍ਹਾਂ ਦੋਸ਼ਾਂ ਦੇ ਚਲਦਿਆਂ ਤੇਜਪਾਲ ਨੂੰ 30 ਨਵੰਬਰ 2013 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
29 ਸਤੰਬਰ 2017 ਨੂੰ ਉਨ੍ਹਾਂ ਖ਼ਿਲਾਫ਼ ਭਾਰਤੀ ਦੰਡਾਵਲੀ (IPC) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ ਤੈਅ ਕੀਤੇ ਗਏ ਸਨ। ਇਨ੍ਹਾਂ ਵਿਚ ਜਬਰ ਜਨਾਹ, ਜਿਨਸੀ ਸ਼ੋਸ਼ਣ ਅਤੇ ਗਲਤ ਤਰੀਕੇ ਨਾਲ ਬੰਧਕ ਬਣਾਉਣ ਦੇ ਦੋਸ਼ ਸ਼ਾਮਲ ਸਨ। ਹਾਲਾਂਕਿ, ਤੇਜਪਾਲ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ।