ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉਸ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ 'ਚ ਈਵੀਐੱਮ(Electronic Voting Machines, EVM) ਦੇ ਇਸਤੇਮਾਲ 'ਤੇ ਸਵਾਲ ਚੁੱਕੇ ਗਏ ਸਨ ਤੇ ਹਾਲ 'ਚ ਹੋਈਆਂ ਲੋਕ ਸਭਾ ਚੋਣਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਵਕੀਲ ਮਨੋਹਰ ਲਾਲ ਸ਼ਰਮਾ ਵੱਲੋਂ ਦਾਖਲ ਕੀਤੀ ਗਈ ਇਸ ਪਟੀਸ਼ਨ 'ਤੇ ਜਸਟਿਸ ਰੋਹਿੰਟਨ ਫਲੀ ਨਰੀਮਨ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਸੁਣਵਾਈ ਕੀਤੀ।

ਕੀ ਤੁਸੀਂ ਮਿਸਟਰ ਸ਼ਰਮਾ ਚਾਹੁੰਦੇ ਹੋ ਕਿ ਅਸੀਂ ਚੋਣਾਂ ਰੱਦ ਕਰ ਦੇਈਏ... ਜਸਟਿਸ ਨਰੀਮਨ ਨੇ ਸੁਣਵਾਈ ਦੌਰਾਨ ਬੇਹੱਦ ਤਲਖ ਟਿੱਪਣੀ ਕਰਦਿਆਂ ਪਟੀਸ਼ਨ ਖਾਰਜ ਕਰ ਦਿੱਤੀ ਸੀ। ਪਟੀਸ਼ਨ ਜਨ ਪ੍ਰਤੀਨਿਧਤਿਵ ਅਧਿਨਿਯਮ, 1951 ਦੇ 61ਏ ਤਹਿਤ ਵਿਵਸਥਾਵਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਚੋਣ ਕਮਿਸ਼ਨ ਨੂੰ ਬੈਲੇਟ ਪੇਪਰ ਦੀ ਥਾਂ ਈਵੀਐੱਮ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ ਕਿਉਂਕਿ ਆਰਪੀਏ 'ਚ ਵਿਸ਼ੇਸ਼ ਰੂਪ 'ਚ ਬੈਲੇਟ ਪੇਪਰ ਦਾ ਜ਼ਿਕਰ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ 17 ਜੂਨ ਨੂੰ ਸੁਪਰੀਮ ਅਦਾਲਤ ਨੇ ਇਸ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਹਾਲ ਹੀ 'ਚ ਮੁੰਬਈ ਦੇ ਇਕ ਵਕੀਲ ਸੁਨੀਵ ਆਹਾ ਨੇ ਵੀ ਈਵੀਐੱਮ ਨੂੰ ਲੈ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

Posted By: Amita Verma