ਨਵੀਂ ਦਿੱਲੀ, ਏਐੱਨਆਈ : ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਦੇ ਹੁਕਮ ਨੂੰ ਖਾਰਜ ਕਰਦੇ ਹੋਏ ਆਸਾਰਾਮ ਬਾਪੂ ਦੇ ਬੇਟੇ ਨਾਰਾਇਣ ਸਾਈਂ ਦੀ ਦੋ ਹਫ਼ਤੇ ਦੀ ਫਰਲੋ ਰੱਦ ਕਰ ਦਿੱਤੀ ਹੈ। ਗੁਜਰਾਤ ਹਾਈ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ਖਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਸਵੀਕਾਰ ਕਰ ਲਿਆ। ਜੱਜ ਡੀ. ਵਾਈ ਚੰਦਰਚੂੜ ਦੀ ਨੁਮਾਇੰਦਗੀ ਵਾਲੀ ਬੈਂਚ ਨੇ ਹਾਈ ਕੋਰਟ ਦੇ ਫ਼ੈਸਲੇ ਨੂੰ ਖਾਰਜ ਕਰਦੇ ਹੋਏ ਨਾਰਾਇਣ ਸਾਈਂ ਨੂੰ ਦੋ ਹਫ਼ਤੇ ਦੀ ਫਰਲੋ ਰੱਦ ਕਰ ਦਿੱਤੀ ਹੈ। ਦੱਸ ਦੇਈਏ ਕਿ ਨਾਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਹੈ।

Posted By: Seema Anand