ਨਵੀਂ ਦਿੱਲੀ : ਸੁਪਰੀਮ ਕੋਰਟ (Supreme Court) ਸਰਕਾਰੀ ਹਸਪਤਾਲ 'ਚ ਡਾਕਟਰਾਂ ਨੂੰ ਸਮੁੱਚੀ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਸਬੰਧੀ ਦਾਖ਼ਲ ਪਟੀਸ਼ਨ 'ਤੇ ਅੱਜ ਕੋਈ ਵੀ ਹੁਕਮ ਪਾਸ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਛੁੱਟੋ ਤੋਂ ਬਾਅਦ ਇਕ ਢੁਕਵੀਂ ਬੈਂਚ ਸਾਹਮਣੇ ਸੂਚੀਬੱਧ ਕਰਨ ਦੀ ਹਦਾਇਤ ਦਿੱਤੀ। ਵਕੀਲ ਅਲਖ ਆਲੋਕ ਸ਼੍ਰੀਵਾਸਤਵ ਨੇ ਜਨਹਿਤ ਪਟੀਸ਼ਨ ਦਾਖ਼ਲ ਕਰ ਕੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਹਸਪਤਾਲਾਂ 'ਚ ਸਰਕਾਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਡਾਕਟਰਾਂ ਦੀ ਸੁਰੱਖਿਆ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਦੀ ਵੀ ਮੰਗ ਕੀਤੀ ਹੈ।

ਸੋਮਵਾ ਨੂੰ ਸ਼੍ਰੀਵਾਸਤਵ ਨੇ ਜੱਜ ਦੀਪਕ ਗੁਪਤਾ ਤੇ ਜੱਜ ਸੂਰਿਆਕਾਂਤ ਦੀ ਛੁੱਟੀ 'ਤੇ ਬੈਂਚ ਸਾਹਮਣੇ ਪਟੀਸ਼ਨ ਦਾ ਜ਼ਿਕਰ ਕਰਦੇ ਹੋਏ ਮਾਮਲੇ ਨੂੰ ਮਹੱਤਵਪੂਰਨ ਦੱਸ ਕੇ ਜਲਦ ਸੁਣਵਾਈ ਦੀ ਫ਼ਰਿਆਦ ਕੀਤੀ। ਅਦਾਲਤ ਨੇ ਅਪੀਲ ਸਵੀਕਾਰਦੇ ਹੋਏ ਪਟੀਸ਼ਨ 'ਤੇ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ ਸੀ। ਸ਼੍ਰੀਵਾਸਤਵ ਦੀ ਪਟੀਸ਼ਨ 'ਚ ਹਮਲੇ ਦੇ ਵਿਰੋਧ 'ਚ ਦੇਸ਼ ਭਰ 'ਚ ਚੱਲ ਰਹੀ ਡਾਕਟਰਾਂ ਦੀ ਹੜਤਾਲ ਦਾ ਮੁੱਦਾ ਉਠਾਉਂਦੇ ਹੋਏ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨ 'ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਇਕ ਅਧਿਐਨ ਦਾ ਹਵਾਲਾ ਦਿੰਦੇ ਹੋਏ ਡਾਕਟਰਾਂ 'ਤੇ ਹੋਣ ਵਾਲੇ ਹਮਲਿਆਂ ਦੇ ਅੰਕੜੇ ਦਿੱਤੇ ਗਏ ਹਨ।

Posted By: Seema Anand