ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਨੂੰ ਸਿੱਧਾ ਸੰਦੇਸ਼ ਦਿੱਤਾ ਹੈ। ਗੋਆ 'ਚ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੀ ਅਗਵਾਈ 'ਚ ਇਕ ਹੋਰ ਮਹੱਤਵਪੂਰਨ ਕਦਮ ਸਰਜੀਕਲ ਸਟਰਾਈਕ ਸੀ। ਅਸੀਂ ਇਹ ਸੰਦੇਸ਼ ਦਿੱਤਾ ਕਿ ਭਾਰਤ ਦੀਆਂ ਸਰਹੱਦਾਂ 'ਚ ਰੁਕਾਵਟ ਨਾ ਪਾਈ ਜਾਵੇ। ਇਕ ਸਮਾਂ ਸੀ ਜਦੋਂ ਗੱਲਬਾਤ ਹੁੰਦੀ ਸੀ, ਪਰ ਹੁਣ ਬਦਲਾ ਲੈਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਦੁਸ਼ਮਣਾਂ 'ਤੇ ਸਰਜੀਕਲ ਸਟਰਾਈਕ ਕੀਤੀ ਸੀ। ਜੇ ਅਜਿਹੀਆਂ ਘਟਨਾਵਾਂ ਦੁਬਾਰਾ ਵਾਪਰਦੀਆਂ ਹਨ, ਤਾਂ ਜਵਾਬ ਦੁਬਾਰਾ ਦਿੱਤਾ ਜਾਵੇਗਾ।

ਸ਼ਾਹ ਨੇ ਕਿਹਾ ਕਿ ਜਦੋਂ ਪੁੰਛ 'ਚ ਹਮਲਾ ਹੋਇਆ, ਪਹਿਲੀ ਵਾਰ ਸਰਜੀਕਲ ਸਟਰਾਈਕ ਕਰਕੇ ਭਾਰਤ ਨੇ ਦੁਨੀਆ ਨੂੰ ਦੱਸਿਆ ਕਿ ਭਾਰਤ ਦੀਆਂ ਸਰਹੱਦਾਂ ਨਾਲ ਛੇੜਛਾੜ ਕਰਨਾ ਇੰਨਾ ਸੌਖਾ ਨਹੀਂ ਹੈ। ਨਰਿੰਦਰ ਮੋਦੀ ਤੇ ਮਨੋਹਰ ਪਾਰੀਕਰ ਦੀ ਅਗਵਾਈ ਹੇਠ ਪਹਿਲੀ ਵਾਰ ਭਾਰਤ ਨੇ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਅਤੇ ਸਤਿਕਾਰ ਨੂੰ ਸਾਬਤ ਕੀਤਾ। ਗੋਆ 'ਚ ਸ਼ਾਹ ਨੇ ਕਿਹਾ ਕਿ ਗੋਆ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਰਾਜ ਨੂੰ ਆਪਣੀ ਪਛਾਣ ਦਿੱਤੀ ਹੈ। ਸਾਬਕਾ ਰੱਖਿਆ ਮੰਤਰੀ ਨੂੰ ਤਿੰਨ ਸੇਵਾਵਾਂ ਨੂੰ ਵਨ ਰੈਂਕ ਵਨ ਪੈਨਸ਼ਨ (ਓਆਰਓਪੀ) ਪ੍ਰਦਾਨ ਕਰਨ ਲਈ ਵੀ ਯਾਦ ਕੀਤਾ ਜਾਵੇਗਾ।

Posted By: Sarabjeet Kaur