ਨਵੀਂ ਦਿੱਲੀ, ਜੇਐੱਨਐੱਨ : ਦੇਸ਼ ’ਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨਕਾਰੀ ਕਿਸਾਨਾਂ ਨਾਲ ਸਰਕਾਰ ਦੀ ਅੱਜ ਹੋਈ 9ਵੇਂ ਦੌਰ ਦੀ ਬੈਠਕ ਬੇਸਿੱਟਾ ਰਹੀ। ਹੁਣ 19 ਜਨਵਰੀ ਨੂੰ ਦੁਪਹਿਰੇ 12 ਵਜੇ 10ਵੇਂ ਦੌਰ ਦੀ ਬੈਠਕ ਹੋਵੇਗੀ। ਸੁਪਰੀਮ ਕੋਰਟ ਵੱਲੋਂ ਵਿਸ਼ੇਸ਼ ਕਮੇਟੀ ਸਬੰਧੀ ਜਾਰੀ ਵਿਵਾਦ ਦੌਰਾਨ ਇਹ ਬੈਠਕ ਹੋਈ। ਖੇਤੀ ਮੰਤਰੀ ਨਰੇਂਦਰ ਤੋਮਰ ਮੁਤਾਬਿਕ ਹੁਣ ਤਕ ਕਿਸੀ ਵੀ ਪ੍ਰਸਤਾਵ 'ਤੇ ਸਹਿਮਤੀ ਨਹੀਂ ਬਣ ਸਕੀ ਹੈ।

ਸਰਕਾਰ ਤੇ ਕਿਸਾਨਾਂ ਵਿਚਕਾਰ ਗੱਲਬਾਤ LIVE Updates:

ਨਵੇਂ ਖੇਤੀ ਕਾਨੂੰਨਾਂ ਸਬੰਧੀ ਕਿਸਾਨ ਅਤੇ ਸਰਕਾਰ ਵਿਚਕਾਰ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ 'ਚ ਦੁਪਹਿਰੇ 12 ਵਜੇ ਤੋਂ ਗੱਲਬਾਤ ਚੱਲ ਰਹੀ ਸੀ। 9ਵੇਂ ਦੌਰ ਦੀ ਇਹ ਗੱਲਬਾਤ ਵੀ ਬੇਸਿੱਟਾ ਰਹੀ ਹੈ। ਹੁਣ ਕਿਸਾਨ ਤੇ ਸਰਕਾਰ ਵਿਚਕਾਰ ਅਗਲੀ ਬੈਠਕ 19 ਜਨਵਰੀ ਨੂੰ ਕੀਤੀ ਜਾਵੇਗੀ।

ਕਾਂਗਰਸੀ MP ਲਏ ਹਿਰਾਸਤ 'ਚ, ਟੈਂਟ ਪੁੱਟੇ

ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਨੂੰ ਅੱਜ ਦਿੱਲੀ ਪੁਲਿਸ ਨੇ ਹਿਰਾਸਤ 'ਚ ਲੈ ਲਿਆ। ਇਸ ਤੋਂ ਇਲਾਵਾ ਜਿੱਥੇ ਉਹ ਧਰਨਾ ਦੇ ਰਹੇ ਸਨ ਉੱਥੇ ਟੈਂਟ ਵੀ ਪੁੱਟ ਕੇ ਸੁੱਟ ਦਿੱਤੇ। ਪੁਲਿਸ ਨੇ ਔਜਲਾ, ਬਿੱਟੂ, ਜ਼ੀਰਾ ਸਮੇਤ 11 ਕਾਂਗਰਸੀ ਵਿਧਾਇਕਾਂ ਨੂੰ ਮੰਦਰ ਮਾਰਗ ਥਾਣੇ 'ਚ ਲਿਆਂਦਾ ਗਿਆ ਹੈ।

ਖੇਤੀ ਮੰਤਰੀ ਨਰੇਂਦਰ ਤੋਮਰ ਦਾ ਬਿਆਨ

ਕੇਂਦਰੀ ਖੇਤੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਹੈ ਕਿ ਸਰਕਾਰ ਤੇ ਕਿਸਾਨਾਂ ਵਿਚਕਾਰ ਤਿੰਨ ਖੇਤੀ ਕਾਨੂੰਨਾਂ 'ਤੇ ਚਰਚਾ ਲਈ ਚੱਲ ਰਹੀ ਬੈਠਕ 'ਚ ਲੰਚ ਤਕ ਕਿਸੇ ਵੀ ਪ੍ਰਸਤਾਵ 'ਤੇ ਸਹਿਮਤੀ ਨਹੀਂ ਬਣ ਸਕੀ ਹੈ। ਬ੍ਰੇਕ ਤੋਂ ਬਾਅਦ ਘੱਟੋ-ਘੱਟ ਸਮਰਥਨ ਮੁੱਲ (MSP) ਗਾਰੰਟੀ ਐਕਟ 'ਤੇ ਚਰਚਾ ਕੀਤੀ ਜਾਵੇਗੀ।

ਕਿਸਾਨਾਂ ਨੇ ਕੀਤਾ ਲੰਚ

ਦਿੱਲੀ ਦੇ ਵਿਗਿਆਨ ਭਵਨ 'ਚ ਕਿਸਾਨ ਆਗੂਆਂ ਤੇ ਸਰਕਾਰ ਵਿਚਕਾਰ ਹੋਈ ਗੱਲਬਾਤ 'ਚ ਲੰਚ ਬ੍ਰੇਕ ਹੋਇਆ ਹੈ। ਕਿਸਾਨ ਆਗੂ ਫਿਲਹਾਲ ਲੰਚ ਕਰ ਰਹੇ ਹਨ।

- ਦਿੱਲੀ ਦੇ ਵਿਗਿਆਨ ਭਵਨ ’ਚ ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ’ਚ 9ਵੇਂ ਦੌਰ ਦੀ ਬੈਠਕ ਸ਼ੁਰੂ ਹੋਈ। ਬੈਠਕ ’ਚ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਸੋਮਪ੍ਰਕਾਸ਼ ਮੌਜ਼ੂਦ ਹਨ।


ਖੇਤੀ ਮੰਤਰੀ ਪਹੁੰਚੇ ਵਿਗਿਆਨ ਭਵਨ


ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਜਲਦ ਹੀ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲ ਕਰਨ ਲਈ ਵਿਗਿਆਨ ਭਵਨ ’ਚ ਪਹੁੰਤੇ ਹਨ। ਇੱਥੇ ਪਹੁੰਚਣ ਤੋਂ ਪਹਿਲਾ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਸਾਨਾਂ ਨਾਲ ਗੱਲਬਾਤ ਤੋਂ ਪਹਿਲਾ ਕਿਹਾ ਕਿ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਹੁਕਮ ਦਾ ਸਵਾਗਤ ਕਰਦੀ ਹੈ। ਸਰਕਾਰ ਕਮੇਟੀ ਦੇ ਸਾਹਮਣੇ ਆਪਣੇ ਵਿਚਾਰ ਰੱਖੇਗੀ। ਅਸੀਂ ਗੱਲਬਾਤ ਰਾਹੀਂ ਮੁੱਦੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ।

ਵਿਗਿਆਨ ਭਵਨ ਪਹੁੰਚੇ ਕਿਸਾਨ


ਕਿਸਾਨ ਆਗੂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ 9ਵੇਂ ਦੌਰ ਦੀ ਗੱਲ ਕਰਨ ਲਈ ਵਿਗਿਆਨ ਭਵਨ ’ਚ ਪਹੁੰਚ ਗਏ ਹਨ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਤੇ ਐੱਮਐੱਸਪੀ ਲਈ ਕਾਨੂੰਨੀ ਗਾਰੰਟੀ ਦੇਣ ਦੀ ਯੋਜਾਨਾ ਤਿਆਰ ਕਰਨ ਦੀ ਜ਼ਰੂਰਤ ਹੈ।

- ਕੇਂਦਰ ਸਰਕਾਰ ਨਾਲ ਹੋਣ ਵਾਲੀ 9ਵੇਂ ਦੌਰ ਦੀ ਗੱਲਬਾਤ ਲਈ ਕਿਸਾਨ ਆਗੂ ਸਿੰਘ ਬਾਰਡਰ ਤੋਂ ਵਿਗਿਆਨ ਭਵਨ ਲਈ ਰਵਾਨਾ ਹੋਏ।ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ 51ਵੇਂ ਦਿਨ ਜਾਰੀ


ਟਿਕਰੀ ਬਾਰਡਰ ’ਤੇ ਅੱਜ 51ਵੇਂ ਦਿਨ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਕ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਸਰਕਾਰ ਨਾਲ ਸਾਡੀ ਪਹਿਲਾਂ ਵੀ 8 ਵਾਰ ਬੈਠਕ ਹੋ ਚੁੱਕੀ ਹੈ, ਜਿਸ ’ਚ ਕੋਈ ਹੱਲ ਨਹੀਂ ਨਿਕਲਿਆ। ਕਿਸਾਨਾਂ ਨੂੰ ਉਮੀਦ ਨਹੀਂ ਹੈ ਕਿ ਇਸ ਵਾਰ ਵੀ ਬੈਠਕ ’ਚ ਕੋਈ ਹੱਲ ਨਿਕਲੇਗਾ।ਜਨਮਦਿਨ ’ਤੇ ਕਿਸਾਨਾਂ ਦੇ ਸਮਰਥਨ ’ਚ ਮਾਇਆਵਤੀ ਦਾ ਬਿਆਨ


ਆਪਣੇ ਜਨਮਦਿਨ ਮੌਕੇ ’ਤੇ ਬਸਪਾ ਸੁਪਰੀਮੋ ਨੇ ਕਿਹਾ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਮਾਨ ਲਿਆ ਜਾਵੇ ਜਿਸ ’ਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਣਾ ਵਿਸ਼ੇਸ਼ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਹਿੱਤ ਤੇ ਅਹਿੱਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ।ਭੁਪਿੰਦਰ ਸਿੰਘ ਮਾਨ ਨੇ ਦਿੱਤੀ ਸਫਾਈ


ਸੁਪਰੀਮ ਕੋਰਟ ਦੁਆਰਾ ਬਣਾਈ ਗਈ ਕਮੇਟੀ ਤੋਂ ਆਪਣੇ ਵੱਖ ਹੋਣ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਅੰਦੋਲਨ ਤੇ ਕਿਸਾਨਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਮੈਂ ਸਮਝਦਾ ਹਾਂ ਕਿ ਉਸ ’ਚ (ਕਮੇਟੀ) ਜਾਣ ਦਾ ਕੋਈ ਤੁਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ (ਕਿਸਾਨਾਂ) ਕਹਿ ਦਿੱਤਾ ਹੈ ਕਿ ਅਸੀਂ ਕਮੇਟੀ ਦੇ ਸਾਹਮਣੇ ਨਹੀਂ ਜਾਣ ਵਾਲੇ ਤਾਂ ਕਮੇਟੀ ਦਾ ਕੋਈ ਤੁਕ ਨਹੀਂ ਰਹਿ ਜਾਂਦਾ ਇਸ ਲਈ ਮੈਂ ਕਮੇਟੀ ਨੂੰ ਛੱਡਿਆ ਹੈ।

Posted By: Rajnish Kaur