
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੇ 2013 ਦੇ ਜਬਰ ਜਨਾਹ ਮਾਮਲੇ ’ਚ ਆਪਣੀ ਸਜ਼ਾ ਵਿਰੁੱਧ ਵੀਰਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਬਾਂਬੇ ਹਾਈ ਕੋਰਟ ਦੇ 6 ਅਗਸਤ ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਹੈ।

ਨਵੀਂ ਦਿੱਲੀ (ਪੀਟੀਆਈ) : ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ਨੇ 2013 ਦੇ ਜਬਰ ਜਨਾਹ ਮਾਮਲੇ ’ਚ ਆਪਣੀ ਸਜ਼ਾ ਵਿਰੁੱਧ ਵੀਰਵਾਰ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਉਨ੍ਹਾਂ ਨੇ ਬਾਂਬੇ ਹਾਈ ਕੋਰਟ ਦੇ 6 ਅਗਸਤ ਦੇ ਫ਼ੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਹੈ।
6 ਅਗਸਤ ਨੂੰ ਬਾਂਬੇ ਹਾਈ ਕੋਰਟ ਦੀ ਗੋਆ ਬੈਂਚ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਸੀ ਤੇ ਜਬਰ ਜਨਾਹ ਮਾਮਲੇ ਵਿਚ ਤੇਜਪਾਲ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਸੀ। ਉਸ ਨੂੰ 2021 ਵਿਚ ਗੋਆ ਦੀ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ। ਤੇਜਪਾਲ ਨੇ ਵਕੀਲ ਆਦਿੱਤਿਆ ਸਮਦਾਰ ਰਾਹੀਂ ਸੁਪਰੀਮ ਕੋਰਟ ਵਿਚ ਅਪੀਲ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਗੋਆ ਸਰਕਾਰ ਨੇ ਤੇਜਪਾਲ ਨੂੰ ਦਿੱਤੀ ਗਈ ਸਜ਼ਾ ਵਧਾਉਣ ਦੀ ਮੰਗ ਕਰਦਿਆਂ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ।
ਸੂਬਾ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ’ਚ ਦਾਇਰ ਪਟੀਸ਼ਨ ’ਚ ਗੋਆ ਸਰਕਾਰ ਨੇ ਕਿਹਾ ਹੈ ਕਿ ਹਾਈ ਕੋਰਟ ਵੱਲੋਂ ਦਿੱਤੀ ਗਈ ਸਜ਼ਾ ਤੇਜਪਾਲ ਵੱਲੋਂ ਕੀਤੇ ਗਏ ਅਪਰਾਧਾਂ ਤੇ ਗੰਭੀਰਤਾ ਦੇ ਮੁਕਾਬਲੇ ਬਹੁਤ ਘੱਟ ਹੈ।
ਇਹ ਮਾਮਲਾ 2013 ਦਾ ਹੈ, ਜਦ ਤਹਿਲਕਾ ਮੈਗਜ਼ੀਨ ਦੇ ਸਾਬਕਾ ਸੰਪਾਦਕ ਤਰੁਣ ਤੇਜਪਾਲ ’ਤੇ ਗੋਆ ਵਿਚ ਇੱਕ ਪ੍ਰੋਗਰਾਮ ਦੌਰਾਨ ਹੋਟਲ ਦੀ ਲਿਫਟ ਵਿਚ ਆਪਣੀ ਇਕ ਸਹਕਰਮੀ ਦੇ ਯੌਨ ਸ਼ੋਸ਼ਣ ਦਾ ਦੋਸ਼ ਲੱਗਿਆ ਸੀ। ਉਸੇ ਸਮੇਂ, 62 ਸਾਲਾ ਤੇਜਪਾਲ ਨੇ ਦਾਅਵਾ ਕੀਤਾ ਕਿ ਉਹ ਸਿਆਸੀ ਬਦਲਾਖੋਰੀ ਦੇ ਸ਼ਿਕਾਰ ਹੋਏ ਹਨ। ਹਾਈ ਕੋਰਟ ਦੇ ਫ਼ੈਸਲੇ ਦੇ ਆਉਣ ’ਤੇ ਉਨ੍ਹਾਂ ਨੇ ਆਪਣੀ ਦੋਸ਼ਸਿੱਧੀ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਗੱਲ ਕੀਤੀ ਸੀ।