ਨਵੀਂ ਦਿੱਲੀ, ਔਨਲਾਈਨ ਡੈਸਕ : ਏਅਰ ਇੰਡੀਆ ਦੀ ਫਲਾਈਟ 'ਚ ਤਕਨੀਕੀ ਖਰਾਬੀ ਆ ਗਈ ਜਿਸ ਤੋਂ ਬਾਅਦ ਜਹਾਜ਼ ਦੀ ਦਿੱਲੀ ਹਵਾਈ ਅੱਡੇ 'ਤੇ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਥੋੜ੍ਹੀ ਦੇਰ ਬਾਅਦ ਜਹਾਜ਼ ਦੁਬਾਰਾ ਉਡਾਣ ਭਰੇਗਾ।

ਤਕਨੀਕੀ ਖਰਾਬੀ ਦਾ ਮਾਮਲਾ ਏਅਰ ਇੰਡੀਆ ਦੇ AI185 ਦਾ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਨੇ ਦਿੱਲੀ ਤੋਂ ਕੈਨੇਡਾ ਦੇ ਵੈਨਕੂਵਰ ਲਈ ਉਡਾਣ ਭਰੀ ਸੀ। ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇਸ ਵਿੱਚ ਤਕਨੀਕੀ ਨੁਕਸ ਪੈ ਗਿਆ। ਜਹਾਜ਼ ਨੂੰ ਦਿੱਲੀ ਹਵਾਈ ਅੱਡੇ 'ਤੇ ਸੁਰੱਖਿਅਤ ਲੈਂਡ ਕਰਵਾਇਆ ਗਿਆ।

Posted By: Seema Anand