ਨਵੀਂ ਦਿੱਲੀ (ਆਈਏਐੱਨਐੱਸ) : ਭਾਰਤੀ ਮੌਸਮ ਵਿਭਾਗ (ਆਈਐੱਮਡੀ) ਦੇ ਵਧੀਕ ਜਨਰਲ ਡਾਇਰੈਕਟਰ (ਏਡੀਜੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉੱਤਰ-ਪੱਛਮੀ ਤੇ ਪੂਰਬੀ ਭਾਰਤ 'ਚ ਤਾਪਮਾਨ ਆਮ ਨਾਲੋਂ ਜ਼ਿਆਦਾ ਬਣਿਆ ਹੋਇਆ ਹੈ।

ਏਡੀਜੀ ਆਨੰਦ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਿਹਾਰ, ਝਾਰਖੰਡ, ਓਡੀਸ਼ਾ ਤੇ ਪੱਛਮੀ ਮੱਧ ਪ੍ਰਦੇਸ਼ 'ਚ ਤਾਪਮਾਨ ਆਮ ਨਾਲੋਂ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਵੀਰਵਾਰ ਨੂੰ ਤਾਪਮਾਨ ਆਮ ਨਾਲੋਂ ਅੱਠ ਡਿੱਗਰੀ ਸੈਲਸੀਅਸ ਜ਼ਿਆਦਾ ਸੀ, ਜਿੱਥੇ ਵੱਧ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ ਸੀ। ਸ਼ਰਮਾ ਨੇ ਦੱਸਿਆ ਕਿ ਦਿੱਲੀ ਦੇ ਆਲੇ-ਦੁਆਲੇ ਦੇ ਇਲਾਕਿਆਂ ਤੇ ਉੱਤਰ-ਪੱਛਮੀ ਭਾਰਤੀ 'ਚ ਤਾਪਮਾਨ ਆਮ ਨਾਲੋਂ ਪੰਜ-ਛੇ ਡਿਗਰੀ ਸੈਲਸੀਅਸ ਜ਼ਿਆਦਾ ਬਣਿਆ ਹੋਇਆ ਹੈ। ਤਾਪਮਾਨ ਦਾ ਇਹ ਰੁਝਾਨ ਅੱਗੇ ਵੀ ਬਣੇ ਰਹਿਣ ਦੀ ਸੰਭਾਵਨਾ ਹੈ।

Posted By: Susheel Khanna