ਏਐਨਆਈ, ਮੁੰਬਈ : ਮਹਾਰਾਸ਼ਟਰ ਏਟੀਐੱਸ ਨੇ ਮੰਗਲਵਾਰ ਨੂੰ ਟੈਰਰ ਫੰਡਿੰਗ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਨੂੰ ਅੱਜ ਯਾਨੀ ਮੰਗਲਵਾਰ ਨੂੰ ਪੁਣੇ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 3 ਜੂਨ ਤੱਕ ਏਟੀਐਸ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਮਹਾਰਾਸ਼ਟਰ ਏਟੀਐੱਸ ਦੇ ਅਨੁਸਾਰ, ਹਿਰਾਸਤ ਵਿੱਚ ਲਿਆ ਗਿਆ ਮੁਲਜ਼ਮ ਜੁਨੈਦ ਇੱਕ ਭਾਰਤੀ ਨਾਗਰਿਕ ਹੈ, ਜੋ ਪੁਣੇ ਵਿੱਚ ਰਹਿੰਦਾ ਹੈ। ਉਹ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਨੈੱਟਵਰਕ ਨਾਲ ਜੁੜਿਆ ਹੋਇਆ ਸੀ। ਜੁਨੈਦ ਦੀ ਭੂਮਿਕਾ ਲਸ਼ਕਰ ਲਈ ਅੱਤਵਾਦੀਆਂ ਦੀ ਭਰਤੀ ਕਰਨ ਦੀ ਸੀ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।

Posted By: Jaswinder Duhra