ਪਟਨਾ ਸਾਹਿਬ ’ਚ ਰੱਖੇ ਜਾਣਗੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਸਾਹਿਬ ਕੌਰ ਦਾ ਜੋੜਾ, ਦਿੱਲੀ ਤੋਂ ਨਿਕਲੇਗਾ ਨਗਰ ਕੀਰਤਨ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਕਰੀਬ 300 ਸਾਲਾਂ ਤੱਕ ਪਵਿੱਤਰ ਜੋੜੇ ਦੀ ਸੇਵਾ ਕਰਨ ਦਾ ਸੁਭਾਗ ਮਿਲਿਆ ਹੈ। ਹੁਣ ਇਸ ਨੂੰ ਗੁਰੂ ਜੀ ਦੇ ਜਨਮ ਸਥਾਨ ਪਟਨਾ ਸਾਹਿਬ ’ਚ ਸਥਾਪਿਤ ਕੀਤਾ ਜਾਵੇਗਾ।
Publish Date: Tue, 14 Oct 2025 08:27 AM (IST)
Updated Date: Tue, 14 Oct 2025 08:31 AM (IST)
ਨਵੀਂ ਦਿੱਲੀ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਮਾਤਾ ਸਾਹਿਬ ਕੌਰ ਜੀ ਦੇ ਪਵਿੱਤਰ ਜੋੜਾ ਪਟਨਾ ਸਾਹਿਬ ਗੁਰਦੁਆਰੇ ’ਚ ਸਥਾਪਤ ਕੀਤਾ ਜਾਵੇਗਾ। ਇਸ ਲਈ ਦਿੱਲੀ ਤੋਂ ਪਟਨਾ ਸਾਹਿਬ ਤੱਕ ਨਗਰ ਕੀਰਤਨ ਕੱਢਿਆ ਜਾਵੇਗਾ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਕਰੀਬ 300 ਸਾਲਾਂ ਤੱਕ ਪਵਿੱਤਰ ਜੋੜੇ ਦੀ ਸੇਵਾ ਕਰਨ ਦਾ ਸੁਭਾਗ ਮਿਲਿਆ ਹੈ। ਹੁਣ ਇਸ ਨੂੰ ਗੁਰੂ ਜੀ ਦੇ ਜਨਮ ਸਥਾਨ ਪਟਨਾ ਸਾਹਿਬ ’ਚ ਸਥਾਪਿਤ ਕੀਤਾ ਜਾਵੇਗਾ।
ਇਹ ਫ਼ੈਸਲਾ ਸ਼੍ਰੀ ਰਾਮ ਕਾਲਜ ਆਫ ਕਾਮਰਸ ਦੀ ਪ੍ਰਿੰਸੀਪਲ ਪ੍ਰੋ. ਸਿਮਰਤ ਕੌਰ ਦੀ ਪ੍ਰਧਾਨਗੀ ’ਚ ਗਠਿਤ ਕਮੇਟੀ ਨੇ ਸਿੱਖ ਵਿਦਵਾਨਾਂ, ਇਤਿਹਾਸਕਾਰਾਂ, ਸਿੱਖ ਨੇਤਾਵਾਂ ਤੇ ਸੰਗਤ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਕੀਤਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦੀਵਾਲੀ ਤੋਂ ਬਾਅਦ 23 ਜਾਂ 24 ਅਕਤੂਬਰ ਤੋਂ ਨਗਰ ਕੀਰਤਨ ਸ਼ੁਰੂ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਇਸ ਜੋੜੇ ’ਚ ਗੁਰੂ ਗੋਬਿੰਦ ਸਿੰਘ ਜੇ ਦੇ ਸੱਜੇ ਪੈਰ ਤੇ ਮਾਤਾ ਸਾਹਿਬ ਕੌਰ ਦੇ ਖੱਬੇ ਪੈਰ ਦਾ ਜੋੜਾ ਹੈ।