v> ਗੁਰੂਗ੍ਰਾਮ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਵੀਰਵਾਰ ਨੂੰ ਮੇਦਾਂਤਾ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਤੇ ਉਸਨੂੰ ਵਾਪਸ ਸੁਨਾਰੀਆ ਜੇਲ੍ਹ ਭੇਜ ਦਿੱਤਾ ਗਿਆ। ਉਸ ਦਾ ਆਰਟੀ-ਪੀਸੀਆਰ ਟੈਸਟ ਨੈਗੇਟਿਵ ਆਇਆ ਸੀ। ਦੱਸਿਆ ਜਾਂਦਾ ਹੈ ਕਿ ਹਨੀਪ੍ਰੀਤ ਸੋਮਵਾਰ ਨੂੰ ਮੇਦਾਂਤਾ ਹਸਪਤਾਲ ’ਚ ਗਈ ਸੀ ਤੇ ਉਸਨੇ ਅਟੈਂਡੈਂਟ ਵਜੋਂ ਆਪਣਾ ਪਾਸ ਬਣਵਾਇਆ ਸੀ। ਇਸ ਦੌਰਾਨ ਰਾਮ ਰਹੀਮ ਦੇ ਕਈ ਪੈਰੋਕਾਰ ਉਸਨੂੰ ਮਿਲਣ ਲਈ ਹਸਪਤਾਲ ਦੇ ਬਾਹਰ ਇਕੱਠੇ ਹੋ ਗਏ ਸਨ, ਜਿਸ ਕਾਰਨ ਉੱਥੇ ਵੱਡੀ ਗਿਣਤੀ ’ਚ ਪੁਲਿਸ ਦੀ ਤਾਇਨਾਤੀ ਕੀਤੀ ਗਈ।

Posted By: Jagjit Singh