ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਇੰਟਰਨੈੱਟ ਸੇਵਾ ਮੁਹੱਈਆ ਕਰਨ ਵਾਲੀਆਂ ਕੰਪਨੀਆਂ ਨੂੰ 67 ਪੋਰਨ ਵੈੱਬਸਾਈਟਾਂ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ’ਤੇ 2021 ’ਚ ਜਾਰੀ ਨਵੇਂ ਆਈਟੀ ਨਿਯਮਾਂ ਦੀ ਉਲੰਘਣਾ ਦੇ ਦੋਸ਼ ਹਨ। ਇਸ ਸਬੰਧੀ ਪੁਣੇ ਦੀ ਇਕ ਅਦਾਲਤ ਤੇ ਉੱਤਰਾਖੰਡ ਹਾਈ ਕੋਰਟ ਨੇ ਹੁਕਮ ਦਿੱਤਾ ਸੀ। ਇਹੀ ਨਹੀਂ, ਇਲੈਕਟ੍ਰਾਨਿਕ ਤੇ ਸੂਚਨਾ ਤਕਨੀਕੀ ਮੰਤਰਾਲੇ ਨੇ ਵੀ ਚਾਰ ਵੈੱਬਸਾਈਟਾਂ ਨੂੰ ਬਲਾਕ ਕਰਨ ਲਈ ਕਿਹਾ ਸੀ।

Posted By: Sandip Kaur