ਨਵੀਂ ਦਿੱਲੀ : ਕੋਰੋਨ ਦੇ ਵਧਦੇ ਮਾਮਲਿਆਂ ਦੌਰਾਨ ਅੱਜ ਮੋਦੀ ਸਰਕਾਰ ਨੇ ਕੋਰੋਨਾ ਟੀਕਾਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ। ਇਸ ਮੁਤਾਬਕ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾਵੇਗੀ। ਜ਼ਿਕਰਯੋਗ ਹੈ ਕਿ ਪਹਿਲ ਇਹ ਸਿਰਫ 45 ਸਾਲ ਦੇ ਨਾਗਰਿਕਾਂ ਤਕ ਸੀਮਤ ਸੀ।

ਸਰਕਾਰ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ 18 ਸਾਲ ਦੀ ਵੱਧ ਉਮਰ ਦੇ ਹਰ ਵਿਅਕਤੀ ਕੋਵਿਡ-19 ਖਿਲਾਫ਼ ਟੀਕਾ ਲਾਉਣ ਦੇ ਯੋਗ ਹੋਣ। ਟੀਕਾ ਨਿਰਮਾਤਾ ਆਪਣੇ ਉਤਪਾਦਨ ਨੂੰ ਹੋਰ ਵਧਾਉਣ ਦੇ ਨਾਲ-ਨਾਲ ਨਵੇਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀਆਂ ਨੂੰ ਉਤਸ਼ਾਹਤ ਕਰਨ।

ਜ਼ਿਕਰਯੋਗ ਹੈ ਕਿ ਸਾਰਿਆਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾਣ ਦੀ ਮੰਗ ਉਠ ਰਹੀ ਸੀ। ਇਸ ਦੌਰਾਨ ਮੋਦੀ ਸਰਕਾਰ ਨੇ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੈਕਸੀਨ ਦੇਣ ਦਾ ਫੈਸਲਾ ਲਿਆ ਹੈ। ਇਹ ਟੀਕਾਕਰਨ ਦਾ ਤੀਜਾ ਪੜਾਅ ਹੋਵੇਗਾ।

ਕੇਂਦਰ ਸਰਕਾਰ ਨੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਦੇ ਤੀਜੇ ਪੜਾਅ 'ਚ ਟੀਕਿਆਂ ਦੀ ਖਰੀਦ ਤੇ ਟੀਕਾ ਲਗਵਾਉਣ 'ਚ ਢਿੱਲ ਦਿੱਤੀ ਜਾ ਰਹੀ ਹੈ। ਬਿਆਨ 'ਚ ਕਿਹਾ ਗਿਆ ਹੈ ਕਿ ਟੀਕਾ ਨਿਰਮਾਤਾਵਾਂ ਨੂੰ ਉਤਪਾਦਨ ਤੇ ਵਧਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ।

ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅੱਜ ਮੁੱਖ ਡਾਕਟਰਾਂ ਨਾਲ ਬੈਠਕ 'ਚ ਕਿਹਾ ਕਿ ਕੋਵਿਡ-19 ਨਾਲ ਲੜਾਈ 'ਚ ਟੀਕਾਕਰਨ ਸਭ ਤੋਂ ਵੱਡਾ ਹਥਿਆਰ ਹੈ। ਉਨ੍ਹਾਂ ਨੇ ਡਾਕਟਰਾਂ ਤੋਂ ਜ਼ਿਆਦਾ ਲੋਕਾਂ ਨੂੰ ਟੀਕਾ ਲਾਉਣ ਲਈ ਉਤਸ਼ਾਹਤ ਕਰਨ ਲਈ ਕਿਹਾ। ਪੀਐਮ ਨੇ ਕਿਹਾ ਕਿ ਲੋਕ ਟੀਕਾ ਲਵਾਉਣ ਤੋਂ ਘਬਰਾਉਣ ਨਾ।

Posted By: Ravneet Kaur