ਅਗਲੇ 48 ਘੰਟੇ ਰਹਿਣਗੇ ਭਾਰੀ, ਪੰਜਾਬ, ਦਿੱਲੀ ਸਣੇ 15 ਰਾਜਾਂ 'ਚ ਤੇਜ਼ ਹਵਾਵਾਂ ਨਾਲ ਪਵੇਗਾ ਭਾਰੀ ਮੀਂਹ; ਗਰਮੀ ਤੋਂ ਮਿਲੇਗੀ ਰਾਹਤ
ਭਾਰਤ ਮੌਸਮ ਵਿਗਿਆਨ ਵਿਭਾਗ ਨੇ ਮੰਗਲਵਾਰ ਨੂੰ ਦੇਸ਼ ਦੇ ਕਈ ਰਾਜਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ 'ਚ ਬਿਹਾਰ ਤੋਂ ਲੈ ਕੇ ਬੰਗਾਲ ਤੇ ਨੌਰਥ ਈਸਟ ਅਤੇ ਜੰਮੂ-ਕਸ਼ਮੀਰ ਤੋਂ ਲੈ ਕੇ ਕੇਰਲ ਤੱਕ ਤੇਜ਼ ਝੱਖੜ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ, 25 ਜੂਨ ਤੱਕ ਕੁਝ ਥਾਵਾਂ 'ਤੇ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ 'ਚ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਉੱਤਰਾਖੰਡ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਗੰਗਾ ਦੇ ਮੈਦਾਨੀ ਇਲਾਕਿਆਂ ਵਾਲਾ ਪੱਛਮੀ ਬੰਗਾਲ, ਗੁਜਰਾਤ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਜੰਮੂ-ਕਸ਼ਮ
Publish Date: Tue, 23 Jun 2026 11:28 AM (IST)
Updated Date: Tue, 23 Jun 2026 11:29 AM (IST)

ਨਵੀਂ ਦਿੱਲੀ : ਭਾਰਤ ਮੌਸਮ ਵਿਗਿਆਨ ਵਿਭਾਗ ਨੇ ਮੰਗਲਵਾਰ ਨੂੰ ਦੇਸ਼ ਦੇ ਕਈ ਰਾਜਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ 'ਚ ਬਿਹਾਰ ਤੋਂ ਲੈ ਕੇ ਬੰਗਾਲ ਤੇ ਨੌਰਥ ਈਸਟ ਅਤੇ ਜੰਮੂ-ਕਸ਼ਮੀਰ ਤੋਂ ਲੈ ਕੇ ਕੇਰਲ ਤੱਕ ਤੇਜ਼ ਝੱਖੜ ਅਤੇ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਮੁਤਾਬਕ, 25 ਜੂਨ ਤੱਕ ਕੁਝ ਥਾਵਾਂ 'ਤੇ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਦੇ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਇਸ 'ਚ ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਉੱਤਰਾਖੰਡ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਗੰਗਾ ਦੇ ਮੈਦਾਨੀ ਇਲਾਕਿਆਂ ਵਾਲਾ ਪੱਛਮੀ ਬੰਗਾਲ, ਗੁਜਰਾਤ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਜੰਮੂ-ਕਸ਼ਮੀਰ ਅਤੇ ਲਦਾਖ ਸ਼ਾਮਲ ਹਨ।
ਇਨ੍ਹਾਂ ਰਾਜਾਂ 'ਚ ਮੀਂਹ ਦਾ ਅਲਰਟ
ਇਸ ਤੋਂ ਇਲਾਵਾ ਅਸਾਮ, ਮੇਘਾਲਿਆ, ਉਪ-ਹਿਮਾਲੀਅਨ ਪੱਛਮੀ Bੰਗਾਲ ਅਤੇ ਸਿੱਕਿਮ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਗਿਆ ਹੈ। ਬਿਹਾਰ, ਅਰੁਣਾਚਲ ਪ੍ਰਦੇਸ਼, ਤੱਟਵਰਤੀ ਕਰਨਾਟਕ, ਮੱਧ ਮਹਾਰਾਸ਼ਟਰ, ਗੋਆ, ਓਡੀਸ਼ਾ, ਤੇਲੰਗਾਨਾ, ਕੇਰਲ ਅਤੇ ਕਈ ਉੱਤਰ-ਪੂਰਬੀ ਰਾਜਾਂ 'ਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।
ਪਿਛਲੇ 15 ਦਿਨਾਂ ਤੋਂ ਛੱਤੀਸਗੜ੍ਹ ਬਾਰਡਰ 'ਤੇ ਰੁਕਿਆ ਮਾਨਸੂਨ ਹੁਣ ਅੱਗੇ ਵਧ ਚੁੱਕਾ ਹੈ। 23 ਜੂਨ ਤੋਂ 5 ਜੁਲਾਈ ਦੇ ਵਿਚਕਾਰ ਇਸ ਦੇ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਗੁਜਰਾਤ, ਲਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਤੱਕ ਪਹੁੰਚਣ ਦੀ ਉਮੀਦ ਹੈ।
ਦਿੱਲੀ 'ਚ ਵੀ ਬਦਲੇਗਾ ਮੌਸਮ
ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕੇ ਇਸ ਵੇਲੇ ਜ਼ਬਰਦਸਤ ਗਰਮੀ ਦਾ ਸਾਹਮਣਾ ਕਰ ਰਹੇ ਹਨ। ਜੂਨ ਦਾ ਮਹੀਨਾ ਆਮ ਤੌਰ 'ਤੇ ਦਿੱਲੀ 'ਚ ਸਭ ਤੋਂ ਗਰਮ ਮਹੀਨਿਆਂ 'ਚੋਂ ਇੱਕ ਹੁੰਦਾ ਹੈ, ਜਿਸ 'ਚ ਤਾਪਮਾਨ ਅਕਸਰ 40°C ਦਾ ਅੰਕੜਾ ਪਾਰ ਕਰ ਜਾਂਦਾ ਹੈ। ਹੁਣ ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਝੱਖੜ ਅਤੇ ਤੇਜ਼ ਹਵਾਵਾਂ ਦਿੱਲੀ ਨੂੰ ਇਸ ਗਰਮੀ ਤੋਂ ਥੋੜ੍ਹੀ ਰਾਹਤ ਦੇ ਸਕਦੀਆਂ ਹਨ।
ਹਾਲਾਂਕਿ ਬਦਲਦੇ ਮੌਸਮ ਦੀ ਉਮੀਦ ਵਿਚਕਾਰ ਅਜੇ ਵੀ ਦਿੱਲੀ ਦੀ ਹਵਾ 'ਖ਼ਰਾਬ' ਸ਼੍ਰੇਣੀ 'ਚ ਬਣੀ ਹੋਈ ਹੈ। ਦੂਜੇ ਪਾਸੇ, ਲਗਭਗ ਦੋ ਹਫ਼ਤਿਆਂ ਦੀ ਸੁਸਤੀ ਤੋਂ ਬਾਅਦ ਮਹਾਰਾਸ਼ਟਰ 'ਚ ਦੱਖਣ-ਪੱਛਮੀ ਮਾਨਸੂਨ ਨੇ ਫਿਰ ਤੋਂ ਜ਼ੋਰ ਫੜ ਲਿਆ ਹੈ। ਮੁੰਬਈ 'ਚ ਬੱਦਲਾਂ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।