- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸੇਵਾ ਸਿੰਘ ਨੇ ਕਿਹਾ ਕਿ ਕਿਵਾੜ ਬੰਦ ਕਰਨ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਜਾਸ, ਗੋਪੇਸ਼ਵਰ (ਚਮੋਲੀ): ਉੱਤਰਾਖੰਡ ਵਿਚ ਚਮੋਲੀ ਜ਼ਿਲ੍ਹੇ ਦੀ ਭਿਊਂਡਾਰੀ ਘਾਟੀ ਵਿਚ 15,225 ਫੁੱਟ ਦੀ ਉਚਾਈ ’ਤੇ ਸਥਿਤ ਹੇਮਕੁੰਟ ਸਾਹਿਬ ਦੀ ਯਾਤਰਾ ਆਖ਼ਰੀ ਪੜਾਅ ਵਿਚ ਪਹੁੰਚ ਗਈ ਹੈ। ਧਾਮ ਦੇ ਕਿਵਾੜ 10 ਅਕਤੂਬਰ ਨੂੰ ਸਰਦ ਰੁੱਤ ਲਈ ਬੰਦ ਕੀਤੇ ਜਾਣਗੇ। ਇਨ੍ਹੀਂ ਦਿਨੀਂ ਵੱਡੀ ਗਿਣਤੀ ਵਿਚ ਸ਼ਰਧਾਲੂ ਹੇਮਕੁੰਟ ਸਾਹਿਬ ਪਹੁੰਚ ਰਹੇ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੈਨੇਜਰ ਸੇਵਾ ਸਿੰਘ ਨੇ ਕਿਹਾ ਕਿ ਕਿਵਾੜ ਬੰਦ ਕਰਨ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਸਾਲ ਹੇਮਕੁੰਟ ਸਾਹਿਬ ਵਿਚ ਮੱਥਾ ਟੇਕਣ ਲਈ ਰਿਕਾਰਡ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਹੁਣ ਤੱਕ 3.64 ਲੱਖ ਤੋਂ ਵੱਧ ਸ਼ਰਧਾਲੂ ਇੱਥੇ ਮੱਥਾ ਟੇਕ ਚੁੱਕੇ ਹਨ ਤੇ ਹਾਲੇ ਵੀ 2,500 ਦੇ ਆਸ-ਪਾਸ ਸ਼ਰਧਾਲੂ ਹਰ ਰੋਜ਼ ਹੇਮਕੁੰਟ ਸਾਹਿਬ ਪਹੁੰਚ ਰਹੇ ਹਨ।