- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਦੇ ਸਾਰੇ ਮੈਂਬਰਾਂ ਨੂੰ ਮਹਿਲਾ ਰਾਖਵਾਂਕਰਨ ਬਿੱਲ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਅਜਿਹਾ ਕੁਝ ਵੀ ਨਾ ਕਰੋ ਜਿਸ ਨਾਲ ਦੇਸ਼ ਦੀ ਨਾਰੀ ਸ਼ਕਤੀ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।

ਲੋਕ ਸਭਾ ਮੈਂਬਰ ਅੱਜ ਮਹਿਲਾ ਰਾਖਵਾਂਕਰਨ ਬਿੱਲ ਤੋਂ ਇਲਾਵਾ ਹੱਦਬੰਦੀ ਬਿੱਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ ਬਿੱਲ 'ਤੇ ਵੀ ਵੋਟਿੰਗ ਕਰਨਗੇ। ਇਨ੍ਹਾਂ ਬਿੱਲਾਂ ਰਾਹੀਂ ਲੋਕ ਸਭਾ ਦੇ ਮੈਂਬਰਾਂ ਦੀ ਗਿਣਤੀ 816 ਤੱਕ ਵਧਾਈ ਜਾਵੇਗੀ ਤਾਂ ਜੋ ਪ੍ਰਸਤਾਵਿਤ ਮਹਿਲਾ ਰਾਖਵਾਂਕਰਨ ਕਾਨੂੰਨ ਨੂੰ ਲਾਗੂ ਕੀਤਾ ਜਾ ਸਕੇ।
ਪੀਐਮ ਮੋਦੀ ਦਾ 'X' 'ਤੇ ਸੱਦਾ
ਪੀਐਮ ਮੋਦੀ ਨੇ 'X' 'ਤੇ ਪੋਸਟ ਕਰਦਿਆਂ ਕਿਹਾ, "ਥੋੜ੍ਹੀ ਦੇਰ ਬਾਅਦ ਲੋਕ ਸਭਾ ਵਿੱਚ ਵੋਟਿੰਗ ਹੋਣ ਵਾਲੀ ਹੈ। ਮੈਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਾ ਹਾਂ ਕਿ ਕਿਰਪਾ ਕਰਕੇ ਪੂਰੀ ਸੰਵੇਦਨਸ਼ੀਲਤਾ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਲਓ ਅਤੇ ਮਹਿਲਾ ਰਾਖਵਾਂਕਰਨ ਦੇ ਪੱਖ ਵਿੱਚ ਵੋਟ ਦਿਓ। ਦੇਸ਼ ਦੀ ਨਾਰੀ ਸ਼ਕਤੀ ਵੱਲੋਂ ਮੈਂ ਸਾਰੇ ਮੈਂਬਰਾਂ ਨੂੰ ਬੇਨਤੀ ਕਰਦਾ ਹਾਂ ਕਿ ਕਿਰਪਾ ਕਰਕੇ ਅਜਿਹਾ ਕੁਝ ਨਾ ਕਰੋ ਜਿਸ ਨਾਲ 'ਨਾਰੀ ਸ਼ਕਤੀ' ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ।"
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਇਹ ਦੇਸ਼ ਦੀਆਂ ਔਰਤਾਂ ਦੀ ਸੇਵਾ ਅਤੇ ਸਨਮਾਨ ਦਾ ਸੁਨਹਿਰੀ ਮੌਕਾ ਹੈ। ਸੰਸਦ ਮੈਂਬਰਾਂ ਨੂੰ ਉਨ੍ਹਾਂ ਨੂੰ ਨਵੇਂ ਮੌਕਿਆਂ ਤੋਂ ਵਾਂਝੇ ਨਹੀਂ ਰੱਖਣਾ ਚਾਹੀਦਾ। ਮੈਂ ਸਾਰੇ ਸੰਸਦ ਮੈਂਬਰਾਂ ਨੂੰ ਕਹਾਂਗਾ:
"ਘਰ ਵਿੱਚ ਆਪਣੀ ਮਾਂ, ਭੈਣ, ਧੀ ਅਤੇ ਪਤਨੀ ਨੂੰ ਯਾਦ ਕਰਦਿਆਂ ਆਪਣੀ ਜ਼ਮੀਰ ਦੀ ਆਵਾਜ਼ ਸੁਣੋ। ਜੇਕਰ ਇਹ ਸੋਧ ਸਰਬਸੰਮਤੀ ਨਾਲ ਪਾਸ ਹੋ ਜਾਂਦੀ ਹੈ ਤਾਂ ਦੇਸ਼ ਦੀਆਂ ਔਰਤਾਂ ਹੋਰ ਮਜ਼ਬੂਤ ਹੋਣਗੀਆਂ। ਦੇਸ਼ ਦੀ ਲੋਕਤੰਤਰੀ ਵਿਵਸਥਾ ਹੋਰ ਮਜ਼ਬੂਤ ਹੋਵੇਗੀ।"
ਪੀਐਮ ਮੋਦੀ ਨੇ ਆਪਣੇ ਸੰਦੇਸ਼ ਵਿੱਚ ਕਿਹਾ, "ਆਓ, ਅੱਜ ਅਸੀਂ ਸਭ ਮਿਲ ਕੇ ਇਤਿਹਾਸ ਰਚੀਏ। ਭਾਰਤ ਦੀਆਂ ਔਰਤਾਂ ਨੂੰ, ਦੇਸ਼ ਦੀ ਅੱਧੀ ਆਬਾਦੀ ਨੂੰ, ਉਨ੍ਹਾਂ ਦਾ ਹੱਕ ਦੇਈਏ।"