ਇਸ ਮਸ਼ਹੂਰ ਗਾਇਕਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਵੱਡੀ ਰਾਹਤ: ਗ੍ਰਿਫ਼ਤਾਰੀ 'ਤੇ ਲੱਗੀ ਰੋਕ, ਜਾਣੋ ਕੀ ਹੈ ਮਾਮਲਾ
ਸੂਬੇ ਵੱਲੋਂ ਪੇਸ਼ ਹੋਏ ਐਡੀਸ਼ਨਲ ਐਡਵੋਕੇਟ ਜਨਰਲ ਸ਼ਰਣ ਠਾਕੁਰ ਨੇ ਉਨ੍ਹਾਂ ਨੂੰ ਇਸ ਆਧਾਰ ’ਤੇ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਕਿ ਰਾਠੌਰ ਜਾਂਚ ’ਚ ਸਹਿਯੋਗ ਨਹੀਂ ਕਰ ਰਹੀ ਹੈ ਤੇ ਨਾ ਹੀ ਪੁਲਿਸ ਵੱਲੋਂ ਜਾਰੀ ਨੋਟਿਸ ਦਾ ਜਵਾਬ ਦੇ ਰਹੀ ਹੈ।
Publish Date: Thu, 08 Jan 2026 08:24 AM (IST)
Updated Date: Thu, 08 Jan 2026 08:29 AM (IST)
ਨਵੀਂ ਦਿੱਲੀ (ਪੀਟੀਆਈ) : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਨੂੰ ਪਹਿਲਗਾਮ ਅੱਤਵਾਦੀ ਹਮਲੇ ਨਾਲ ਸਬੰਧਤ ਇੰਟਰਨੈੱਟ ਮੀਡੀਆ ’ਤੇ ਕੀਤੀ ਗਈ ਉਨ੍ਹਾਂ ਦੀ ਵਿਵਾਦਤ ਪੋਸਟ ਦੇ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਅੰਤ੍ਰਿਮ ਸੁਰੱਖਿਆ ਪ੍ਰਦਾਨ ਕੀਤੀ। ਇਨ੍ਹਾਂ ਟਿੱਪਣੀਆਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਿਹ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਨੂੰ ਜੰਮੂ ਤੇ ਕਸ਼ਮੀਰ ਦੇ ਪਹਿਲਗਾਮ ’ਚ 26 ਸੈਲਾਨੀਆਂ ਦੀ ਹੱਤਿਆ ਦੇ ਸੰਦਰਭ ’ਚ ਟਾਰਗੈਟ ਕੀਤਾ ਗਿਆ ਸੀ।
ਜਸਟਿਸ ਜੇਕੇ ਮਹੇਸ਼ਵਰੀ ਤੇ ਜਸਟਿਸ ਅਤੁਲ ਐੱਸ ਚੰਦੁਰਕਰ ਦੇ ਬੈਂਚ ਨੇ ਉੱਤਰ ਪ੍ਰਦੇਸ਼ ਸਰਕਾਰ ਤੇ ਮਾਮਲੇ ’ਚ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਤੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਕੋਈ ਦਮਨਕਾਰੀ ਕਦਮ ਨਹੀਂ ਉਠਾਇਆ ਜਾਵੇਗਾ। ਸੂਬੇ ਵੱਲੋਂ ਪੇਸ਼ ਹੋਏ ਐਡੀਸ਼ਨਲ ਐਡਵੋਕੇਟ ਜਨਰਲ ਸ਼ਰਣ ਠਾਕੁਰ ਨੇ ਉਨ੍ਹਾਂ ਨੂੰ ਇਸ ਆਧਾਰ ’ਤੇ ਜ਼ਮਾਨਤ ਦੇਣ ਦਾ ਵਿਰੋਧ ਕੀਤਾ ਕਿ ਰਾਠੌਰ ਜਾਂਚ ’ਚ ਸਹਿਯੋਗ ਨਹੀਂ ਕਰ ਰਹੀ ਹੈ ਤੇ ਨਾ ਹੀ ਪੁਲਿਸ ਵੱਲੋਂ ਜਾਰੀ ਨੋਟਿਸ ਦਾ ਜਵਾਬ ਦੇ ਰਹੀ ਹੈ। ਇਸ ’ਤੇ ਸੁਪਰੀਮ ਕੋਰਟ ਨੇ ਰਾਠੌਰ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਮੌਜੂਦ ਹੋਣ ਤੇ ਜਾਂਚ ’ਚ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ। ਇਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਪਿਛਲੇ ਸਾਲ ਪੰਜ ਦਸੰਬਰ ਨੂੰ ਰਾਠੌਰ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਸੀ।