ਮੈਜਿਸਟ੍ਰੇਟ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਕਾਰਵਾਈਆਂ ਨੂੁੰ ਰੋਕ ਜਾਂਚ ਹੋਈ ਸ਼ੁਰੂ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਮੁੰਬਈ ਦੀ ਅੰਧੇਰੀ ਮੈਟਰੋਪੋਲੀਟਨ ਮੈਜਿਸਟ੍ਰੇਟ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਅਦਾਲਤ ਦੀ ਸਾਰੀ ਕਾਰਵਾਈ ਰੋਕ ਦਿੱਤੀ ਗਈ।
Publish Date: Thu, 18 Dec 2025 01:27 PM (IST)
Updated Date: Thu, 18 Dec 2025 01:32 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ: ਮੁੰਬਈ ਦੀ ਅੰਧੇਰੀ ਮੈਟਰੋਪੋਲੀਟਨ ਮੈਜਿਸਟ੍ਰੇਟ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਧਮਕੀ ਤੋਂ ਤੁਰੰਤ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਅਦਾਲਤ ਦੀ ਸਾਰੀ ਕਾਰਵਾਈ ਰੋਕ ਦਿੱਤੀ ਗਈ।
ਇਸ ਤੋਂ ਤੁਰੰਤ ਬਾਅਦ ਲੋਕਾਂ ਨੂੰ ਕੋਰਟ ਰੂਮ ਅਤੇ ਕੰਪਲੈਕਸ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਮਾਮਲੇ ਦੀ ਜਾਂਚ ਲਈ ਮੁੰਬਈ ਪੁਲਿਸ ਅਤੇ ਬੰਬ ਨਿਰੋਧਕ ਦਸਤਾ (Bomb Squad) ਮੌਕੇ 'ਤੇ ਪਹੁੰਚ ਗਏ ਹਨ। ਮੁੱਢਲੀ ਜਾਣਕਾਰੀ ਅਨੁਸਾਰ ਅਦਾਲਤ ਨੂੰ ਇੱਕ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਸੀ। ਮੁੰਬਈ ਪੁਲਿਸ ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਇਸ ਖ਼ਬਰ ਨੂੰ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ।