ਅੱਜ ਈਡੀ ਸਾਹਮਣੇ ਪੇਸ਼ ਹੋ ਸਕਦੀ ਹੈ ਟੀਨਾ ਅੰਬਾਨੀ
ਉਨ੍ਹਾਂ ਨੂੰ ਪਹਿਲੀ ਵਾਰ 10 ਫਰਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ ਪਰ ਉਹ ਹਾਜ਼ਰ ਨਹੀਂ ਹੋਏ। ਇਸ ਤੋਂ ਬਾਅਦ ਉਨ੍ਹਾਂ ਨੂੰ 17 ਫਰਵਰੀ ਨੂੰ ਈਡੀ ਅੱਗੇ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਗਿਆ।
Publish Date: Tue, 17 Feb 2026 11:40 AM (IST)
Updated Date: Tue, 17 Feb 2026 11:41 AM (IST)
ਨਵੀਂ ਦਿੱਲੀ : ਰਿਲਾਇੰਸ ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਦੀ ਪਤਨੀ ਟੀਨਾ ਅੰਬਾਨੀ ਨੂੰ ਮਨੀ ਲਾਂਡ੍ਰਿੰਗ ਮਾਮਲੇ ’ਚ ਪੁੱਛਗਿੱਛ ਲਈ ਮੰਗਲਵਾਰ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ। 69 ਸਾਲਾ ਟੀਨਾ ਅੰਬਾਨੀ ਨੂੰ ਜਾਰੀ ਕੀਤਾ ਗਿਆ ਇਹ ਦੂਜਾ ਸੰਮਨ ਹੈ। ਉਨ੍ਹਾਂ ਨੂੰ ਪਹਿਲੀ ਵਾਰ 10 ਫਰਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਸੀ ਪਰ ਉਹ ਹਾਜ਼ਰ ਨਹੀਂ ਹੋਏ। ਇਸ ਤੋਂ ਬਾਅਦ ਉਨ੍ਹਾਂ ਨੂੰ 17 ਫਰਵਰੀ ਨੂੰ ਈਡੀ ਅੱਗੇ ਪੇਸ਼ ਹੋਣ ਲਈ ਨਵਾਂ ਸੰਮਨ ਜਾਰੀ ਕੀਤਾ ਗਿਆ। ਇਸ ’ਤੇ ਈਡੀ ਦੇ ਅਧਿਕਾਰੀਆਂ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅਧਿਕਾਰੀਆਂ ਨੇ ਦੱਸਿਆ ਸੀ ਕਿ ਟੀਨਾ ਅੰਬਾਨੀ ਦੇ ਬਿਆਨ ਦਰਜ ਕਰਨ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਤੇ ਮਨੀ ਲਾਂਡ੍ਰਿੰਗ ਨਿਵਾਰਣ ਐਕਟ (ਪੀਐੱਮਐੱਲਏ) ਦੇ ਤਹਿਤ ਉਨ੍ਹਾਂ ਦਾ ਬਿਆਨ ਦਰਜ ਕੀਤਾ ਜਾਵੇਗਾ।