- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਿਵਾੜੀ ਦੀ ਮਾਂ ਆਸ਼ਾ ਦੇਵੀ ਨੇ ਆਪਣੇ ਪੁੱਤਰ ਦੀ ਮੌਤ ਨੂੰ ਫਰਜ਼ੀ ਪੁਲਿਸ ਮੁਕਾਬਲਾ ਦੱਸਦੇ ਹੋਏ ਆਜ਼ਾਦਾਨਾ ਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਇਹ ਰਿਟ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ 17 ਜੂਨ 2026 ਨੂੰ ਹੋਈ ਪੁਲਿਸ ਕਾਰਵਾਈ ਵਿਚ ਭਰਤ ਦੀ ਮੌਤ ਹੋਈ, ਜਦਕਿ ਉਹ ਪਹਿਲਾਂ ਹੀ ਪੁਲਿਸ ਦੇ ਸਾਹਮਣੇ ਆਤਮਸਮਰਪਣ ਕਰ ਚੁੱਕਾ ਸੀ।

ਜਾਸ, ਪਟਨਾ : ਬਿਹਾਰ ਦੇ ਭੋਜਪੁਰ ਜ਼ਿਲ੍ਹੇ ਦੇ ਬਿਲੌਟੀ ਪਿੰਡ ਵਿਚ ਭਰਤ ਭੂਸ਼ਣ ਤਿਵਾੜੀ ਦੇ ਐਨਕਾਊਂਟਰ ਮਾਮਲੇ ਵਿਚ ਪਟਨਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਤਿੰਨ ਹਫ਼ਤਿਆਂ ਵਿਚ ਜਵਾਬੀ ਹਲਫਨਾਮਾ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਜੱਜ ਅਰੁਣ ਕੁਮਾਰ ਝਾਅ ਦੇ ਬੈਂਚ ਨੇ ਸੁਣਵਾਈ ਦੌਰਾਨ ਮਾਮਲੇ ਨਾਲ ਜੁੜੇ ਅਹਿਮ ਇਲੈਕਟ੍ਰਾਨਿਕ ਸਬੂਤਾਂ ਨੂੰ ਸੁਰੱਖਿਅਤ ਰੱਖਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਖ਼ਾਸਕਰ ਭਰਤ ਭੂਸ਼ਣ ਤਿਵਾੜੀ ਨਾਲ ਸਬੰਧਤ ਸੀਸੀਟੀਵੀ ਫੁਟੇਜ ਅਤੇ ਉਨ੍ਹਾਂ ਦੇ ਮੋਬਾਈਲ ਡਾਟੇ ਨੂੰ ਸੁਰੱਖਿਅਤ ਰੱਖਣ ਦੀ ਹਦਾਇਤ ਕੀਤੀ ਹੈ।
ਤਿਵਾੜੀ ਦੀ ਮਾਂ ਆਸ਼ਾ ਦੇਵੀ ਨੇ ਆਪਣੇ ਪੁੱਤਰ ਦੀ ਮੌਤ ਨੂੰ ਫਰਜ਼ੀ ਪੁਲਿਸ ਮੁਕਾਬਲਾ ਦੱਸਦੇ ਹੋਏ ਆਜ਼ਾਦਾਨਾ ਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਇਹ ਰਿਟ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਹੈ ਕਿ 17 ਜੂਨ 2026 ਨੂੰ ਹੋਈ ਪੁਲਿਸ ਕਾਰਵਾਈ ਵਿਚ ਭਰਤ ਦੀ ਮੌਤ ਹੋਈ, ਜਦਕਿ ਉਹ ਪਹਿਲਾਂ ਹੀ ਪੁਲਿਸ ਦੇ ਸਾਹਮਣੇ ਆਤਮਸਮਰਪਣ ਕਰ ਚੁੱਕਾ ਸੀ।
ਪਟੀਸ਼ਨ ਵਿਚ ਘਟਨਾ ਨਾਲ ਸਬੰਧਤ ਸਾਰੇ ਇਲੈਕਟ੍ਰਾਨਿਕ ਅਤੇ ਦਸਤਾਵੇਜ਼ੀ ਸਬੂਤਾਂ ਨੂੰ ਸੁਰੱਖਿਅਤ ਰੱਖਣ, ਪੁਲਿਸ ਕਰਮਚਾਰੀਆਂ ਵਿਰੁੱਧ ਪਹਿਲੀ ਐੱਫਆਈਆਰ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਤੋਂ ਕਰਵਾਉਣ ਦੀ ਮੰਗ ਕੀਤੀ।