ਨਵੀਂ ਦਿੱਲੀ - ਪੈਟਰੋਲ-ਡੀਜ਼ਲ ਦੇ ਭਾਅ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਸੱਤਵੇਂ ਦਿਨ ਇਸ ਦੀਆਂ ਕੀਮਤਾਂ ’ਚ ਵਾਧਾ ਜਾਰੀ ਹੈ। ਸੋਮਵਾਰ 15 ਫਰਵਰੀ ਨੂੰ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਇਕ ਵਾਰ ਫਿਰ ਰਿਕਾਰਡ ਪੱਧਰ ’ਤੇ ਪਹੰੁਚ ਗਈਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਕੀਮਤਾਂ ’ਚ ਵਾਧੇ ਤੋਂ ਬਾਅਦ ਅੱਜ ਪੈਟਰੋਲ, ਡੀਜ਼ਲ ਦੀ ਕੀਮਤ ’ਚ 25-30 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ’ਚ ਪੈਟਰੋਲ ਦੀ ਕੀਮਤ 88.99 ਰੁਪਏ ਪ੍ਰਤੀ ਲੀਟਰ, ਜਦੋਂਕਿ ਡੀਜ਼ਲ 79.35 ਰੁਪਏ ਪ੍ਰਤੀ ਲੀਟਰ ਪਹੰੁਚ ਗਿਆ। ਇਸ ਦੌਰਾਨ ਮੰੁਬਈ ’ਚ ਪੈਟਰੋਲ ਦੀ ਕੀਮਤ 95.46 ਤੇ ਡੀਜ਼ਲ ਦੀਆਂ ਕੀਮਤਾਂ ਵੱਧ ਕੇ 86.34 ਰੁਪਏ ਪ੍ਰਤੀ ਲੀਟਰ ਪਹੰੁਚ ਗਈਆਂ। ਕੋਲਕਾਤਾ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 90.25 ਰੁਪਏ ਪ੍ਰਤੀ ਲੀਟਰ ਤੇ 82.94 ਰੁਪਏ ਪ੍ਰਤੀ ਲੀਟਰ ’ਤੇ ਆ ਗਈਆਂ, ਜਦੋਂਕਿ ਚੇਨਈ ’ਚ ਪੈਟਰੋਲ 91.19 ਰੁਪਏ ਤੇ ਡੀਜ਼ਲ 84.44 ਰੁਪਏ ਪ੍ਰਤੀ ਲੀਟਰ ਹੋ ਗਿਆ। ਮੱਧ ਪ੍ਰਦੇਸ਼ ’ਚ ਪ੍ਰੀਮੀਅਮ ਪੈਟੋਰਲ 100 ਰੁਪਏ ਤੋਂ ਪਾਰ ਚਲਿਆ ਗਿਆ ਹੈ।

ਜ਼ਿਕਰਯੋਗ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ ਵਾਧੇ ’ਤੇ ਸਰਕਾਰ ਦੀ ਅਲੋਚਨਾ ਹੋ ਰਹੀ ਹੈ, ਜਿਸ ਦਾ ਜਵਾਬ ਪਿਛਲੇ ਦਿਨੀਂ ਧਰਮੇਂਦਰ ਪ੍ਰਧਾਨ ਨੇ ਰਾਜ ਸਭਾ ’ਚ ਦਿੱਤਾ ਸੀ। ਪ੍ਰਧਾਨ ਨੇ ਕਿਹਾ ਸੀ ਕਿ ਤੇਲ ਦੀਆਂ ਕੀਮਤਾਂ ’ਚ ਵਾਧੇ ਵਿਚ ਸਰਕਾਰ ਦਾ ਕੋਈ ਰੋਲ ਨਹੀਂ ਹੈ ਤੇ ਇਹ ਅੰਤਰਰਾਸ਼ਟਰੀ ਕੀਮਤਾਂ ’ਤੇ ਨਿਰਭਰ ਕਰਦਾ ਹੈ। ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਨੇ ਸ਼ਨੀਵਾਰ ਨੂੰ ਤੇਲ ਉਤਾਪਦਕ ਦੇਸ਼ਾਂ ਨੂੰ ਆਪਣੇ ਤੌਰ ’ਤੇ ਕੀਮਤਾਂ ’ਚ ਵਾਧਾ ਕਰਨ ਦਾ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਮੈਨੂੰ ਅਫ਼ਸੋਸ ਹੈ ਕਿ ਤੇਲ ਉਤਪਾਦਕ ਦੇਸ਼ ਉਪਭੋਗਤਾ ਦੇਸ਼ਾਂ ਦੇ ਹਿੱਤਾਂ ਦੇ ਬਾਰੇ ਨਹੀਂ ਸੋਚ ਰਹੇ, ਇਸ਼ ਨਾਲ ਉਪਭੋਗਤਾ ਦੇਸ਼ਾਂ ਨੂੰ ਪਰੇਸ਼ਾਨੀ ਹੋ ਰਹੀ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਨੂੰ ਲੈ ਕੇ ਹੋਰ ਸ਼ਹਿਰਾਂ ਨੂੰ ਦੇਖਿਆ ਜਾਵੇ ਤਾਂ ਨੋਇਡਾ ’ਚ ਪੈਟਰੋਲ 87.70 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 79.78 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਲਖਨਊ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧ ਕੇ ਕ੍ਰਮਵਾਰ 87.64 ਤੇ 79.72, ਪਟਨਾ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 91.38 ਰੁਪਏ ਪ੍ਰਤੀ ਲੀਟਰ ’ਤੇ ਪਹੰੁਚ ਗਈਆਂ ਹਨ।

Posted By: Harjinder Sodhi