ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੇ ਤਹਿਤ ਅੰਦੋਲਨਕਾਰੀ ਕਿਸਾਨ ਆਗੂਆਂ ਨਾਲ ਕੇਂਦਰ ਸਰਕਾਰ ਦੀ ਮੰਤਰੀ ਪੱਧਰੀ ਕਮੇਟੀ ਦੀ ਬੈਠਕ 19 ਜਨਵਰੀ 2021 ਨੂੰ ਹੋਣੀ ਸੀ। ਸਰਕਾਰ ਨੇ ਇਸ ਬੈਠਕ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਹੁਣ ਇਹ ਬੈਠਕ 20 ਜਨਵਰੀ 2021 ਨੂੰ ਬਾਅਦ ਦੁਪਹਿਰ 2 ਵਜੇ ਵਿਗਿਆਨ ਭਵਨ, ਨਵੀਂ ਦਿੱਲੀ ’ਚ ਹੋਵੇਗੀ। ਖੇਤੀ ਅਤੇ ਕਿਸਾਨ ਕਲਿਆਣ ਮੰਤਰਾਲਾ ਨੇ ਪ੍ਰੈੱਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਹੈ।



ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਆਗੂਆਂ ਅਤੇ ਸਰਕਾਰ ਵਿਚਕਾਰ 9 ਗੇੜਾਂ ਦੀ ਬੈਠਕ ਹੋ ਚੁੱਕੀ ਹੈ। ਇਹ ਬੈਠਕਾਂ ਅਜੇ ਤਕ ਬੇਸਿੱਟਾ ਰਹੀਆਂ ਹਨ। ਹੁਣ ਦਸਵੇਂ ਗੇੜ ਦੀ ਗੱਲਬਾਤ 20 ਜਨਵਰੀ ਨੂੰ ਹੋਵੇਗੀ।

Posted By: Jagjit Singh