ਵੱਡਾ ਸੜਕ ਹਾਦਸਾ : ਮਾਂ ਸ਼ਾਕੰਭਰੀ ਦੇਵੀ ਦੇ ਦਰਸ਼ਨ ਕਰਕੇ ਪਰਤ ਰਹੇ ਸ਼ਰਧਾਲੂਆਂ ਨੂੰ ਕੈਂਟਰ ਨੇ ਦਰੜਿਆ, 4 ਦੀ ਮੌਤ ਤੇ 15 ਜ਼ਖ਼ਮੀ ਮੁੱਢਲੇ ਇਲਾਜ ਤੋਂ ਬਾਅਦ ਗੰਭੀਰ ਜ਼ਖ਼ਮੀਆਂ ਨੂੰ ਸਹਾਰਨਪੁਰ ਅਤੇ ਮੇਰਠ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਕੈਂਟਰ ਦੇ ਡਰਾਈਵਰ ਅਤੇ ਕਲੀਨਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਰਧਨਾ ਇਲਾਕੇ ਦੇ ਪਿੰਡ ਕੁਸ਼ਾਵਲੀ ਦੇ ਕਰੀਬ 19 ਲੋਕ 7 ਅਕਤੂਬਰ ਨੂੰ ਟਰੈਕਟਰ-ਟਰਾਲੀ ਰਾਹੀਂ ਸ਼ਾਕੰਭਰੀ ਦੇਵੀ ਦੇ ਦਰਸ਼ਨ ਕਰਨ ਗਏ ਸਨ। ਸ਼ਨੀਵਾਰ ਸਵੇਰੇ ਕਰੀਬ 7 ਵਜੇ ਸਾਰੇ ਜਣੇ ਮਾਤਾ ਦੀ ਜੋਤ ਲੈ ਕੇ ਪੈਦਲ ਯਾਤਰਾ ਕਰਦਿਆਂ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਦੇਵਬੰਦ ਵਿੱਚ ਹਾਈਵੇਅ ’ਤੇ ਬਣੇ ਫਲਾਈਓਵਰ ਉੱਪਰ ਪਿੱਛੋਂ ਆਏ ਤੇਜ਼ ਰਫ਼ਤਾਰ ਬਰਤਨਾਂ ਨਾਲ ਭਰੇ ਕੈਂਟਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ।
Publish Date: Sat, 10 Oct 2026 12:08 PM (IST)
Updated Date: Sat, 10 Oct 2026 12:09 PM (IST)
ਜਾਗਰਣ ਸੰਵਾਦਦਾਤਾ, ਸਹਾਰਨਪੁਰ - ਸ਼ਾਕੰਭਰੀ ਦੇਵੀ ਤੋਂ ਮਾਤਾ ਦੀ ਜੋਤ ਲੈ ਕੇ ਪੈਦਲ ਯਾਤਰਾ ਕਰਦਿਆਂ ਵਾਪਸ ਪਰਤ ਰਹੇ ਸ਼ਰਧਾਲੂਆਂ ਨੂੰ ਸ਼ਨੀਵਾਰ ਸਵੇਰੇ ਦੇਵਬੰਦ ਵਿੱਚ ਹਾਈਵੇਅ ’ਤੇ ਬਣੇ ਫਲਾਈਓਵਰ ਉੱਪਰ ਬਰਤਨਾਂ ਨਾਲ ਭਰੇ ਇੱਕ ਕੈਂਟਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 15 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ। ਮ੍ਰਿਤਕ ਮੇਰਠ ਜ਼ਿਲ੍ਹੇ ਦੇ ਸਰਧਨਾ ਇਲਾਕੇ ਦੇ ਪਿੰਡ ਕੁਸ਼ਾਵਲੀ ਦੇ ਰਹਿਣ ਵਾਲੇ ਸਨ। ਹਾਦਸੇ ਤੋਂ ਬਾਅਦ ਮੌਕੇ ’ਤੇ ਚੀਕ-ਚਿਹਾੜਾ ਪੈ ਗਿਆ। ਪੁਲਿਸ ਅਤੇ ਸਥਾਨਕ ਲੋਕਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।
ਮੁੱਢਲੇ ਇਲਾਜ ਤੋਂ ਬਾਅਦ ਗੰਭੀਰ ਜ਼ਖ਼ਮੀਆਂ ਨੂੰ ਸਹਾਰਨਪੁਰ ਅਤੇ ਮੇਰਠ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਕੈਂਟਰ ਦੇ ਡਰਾਈਵਰ ਅਤੇ ਕਲੀਨਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸਰਧਨਾ ਇਲਾਕੇ ਦੇ ਪਿੰਡ ਕੁਸ਼ਾਵਲੀ ਦੇ ਕਰੀਬ 19 ਲੋਕ 7 ਅਕਤੂਬਰ ਨੂੰ ਟਰੈਕਟਰ-ਟਰਾਲੀ ਰਾਹੀਂ ਸ਼ਾਕੰਭਰੀ ਦੇਵੀ ਦੇ ਦਰਸ਼ਨ ਕਰਨ ਗਏ ਸਨ। ਸ਼ਨੀਵਾਰ ਸਵੇਰੇ ਕਰੀਬ 7 ਵਜੇ ਸਾਰੇ ਜਣੇ ਮਾਤਾ ਦੀ ਜੋਤ ਲੈ ਕੇ ਪੈਦਲ ਯਾਤਰਾ ਕਰਦਿਆਂ ਵਾਪਸ ਪਰਤ ਰਹੇ ਸਨ। ਇਸੇ ਦੌਰਾਨ ਦੇਵਬੰਦ ਵਿੱਚ ਹਾਈਵੇਅ ’ਤੇ ਬਣੇ ਫਲਾਈਓਵਰ ਉੱਪਰ ਪਿੱਛੋਂ ਆਏ ਤੇਜ਼ ਰਫ਼ਤਾਰ ਬਰਤਨਾਂ ਨਾਲ ਭਰੇ ਕੈਂਟਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ।
ਅਚਾਨਕ ਵਾਪਰੇ ਇਸ ਹਾਦਸੇ ਵਿੱਚ ਪਿੰਡ ਕੁਸ਼ਾਵਲੀ ਦੇ ਰਹਿਣ ਵਾਲੇ 40 ਸਾਲਾ ਰਮੇਸ਼, 34 ਸਾਲਾ ਸਾਗਰ, 23 ਸਾਲਾ ਅਮਨ ਅਤੇ ਸਤਿੰਦਰ ਦੀ ਮੌਤ ਹੋ ਗਈ। ਹਾਦਸੇ ਵਿੱਚ 15 ਤੋਂ ਵੱਧ ਸ਼ਰਧਾਲੂ ਜ਼ਖ਼ਮੀ ਵੀ ਹੋਏ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਮੁਲਾਜ਼ਮਾਂ ਨੇ ਆਪਣੀਆਂ ਗੱਡੀਆਂ, ਮੋਟਰਸਾਈਕਲਾਂ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਉੱਥੇ ਮੁੱਢਲਾ ਇਲਾਜ ਦੇਣ ਤੋਂ ਬਾਅਦ ਗੰਭੀਰ ਜ਼ਖ਼ਮੀਆਂ ਨੂੰ ਸਹਾਰਨਪੁਰ ਅਤੇ ਮੇਰਠ ਦੇ ਹਸਪਤਾਲਾਂ ਵਿੱਚ ਰੈਫਰ ਕਰ ਦਿੱਤਾ ਗਿਆ। ਹਾਦਸੇ ਕਾਰਨ ਹਾਈਵੇਅ ’ਤੇ ਕੁਝ ਸਮੇਂ ਲਈ ਅਫ਼ਰਾ-ਤਫ਼ਰੀ ਦਾ ਮਾਹੌਲ ਬਣਿਆ ਰਿਹਾ।
ਸੀਓ ਅਮਿਤ ਕੁਮਾਰ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋਈ ਹੈ। ਕੈਂਟਰ ਦੇ ਡਰਾਈਵਰ ਅਤੇ ਕਲੀਨਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਚੌਹਾਨ ਅਤੇ ਐੱਸਐੱਸਪੀ ਅਭਿਨੰਦਨ ਸਹਾਰਨਪੁਰ ਦੇ ਜ਼ਿਲ੍ਹਾ ਹਸਪਤਾਲ ਪਹੁੰਚੇ। ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਖ਼ਮੀਆਂ ਦੇ ਬਿਹਤਰ ਇਲਾਜ ਦੇ ਨਿਰਦੇਸ਼ ਦਿੱਤੇ।