ਦਰਦਨਾਕ ਹਾਦਸਾ : ਫੁੱਟਪਾਥ 'ਤੇ ਸੁੱਤੇ ਪਰਿਵਾਰ ਨੂੰ ਤੇਜ਼ ਰਫ਼ਤਾਰ ਫਾਰਚੂਨਰ ਨੇ ਕੁਚਲਿਆ, ਮਾਂ-ਪੁੱਤਰ ਦੀ ਮੌਤ
ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿੱਚ ਗੈਰ-ਇਰਾਦਤਨ ਕਤਲ, ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਗੰਭੀਰ ਸੱਟਾਂ ਪਹੁੰਚਾਉਣ ਵਰਗੇ ਦੋਸ਼ ਸ਼ਾਮਲ ਹਨ।
Publish Date: Tue, 03 Nov 2026 12:51 PM (IST)
Updated Date: Tue, 03 Nov 2026 12:57 PM (IST)
ਡਿਜੀਟਲ ਡੈਸਕ, ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਸਥਿਤ ਨਿਕੋਲ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਦੇਵਾਸਿਆ ਸਕੂਲ ਨੇੜੇ ਫੁੱਟਪਾਥ ’ਤੇ ਸੁੱਤੇ ਇੱਕ ਪਰਿਵਾਰ ਨੂੰ ਤੇਜ਼ ਰਫ਼ਤਾਰ ਫਾਰਚੂਨਰ ਕਾਰ ਨੇ ਕੁਚਲ ਦਿੱਤਾ।
ਇਸ ਭਿਆਨਕ ਹਾਦਸੇ ਵਿੱਚ 30 ਸਾਲਾ ਪੂਨਮਬੇਨ ਅਤੇ ਉਨ੍ਹਾਂ ਦੇ 15 ਸਾਲਾ ਪੁੱਤਰ ਸਾਗਰ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀ ਕਾਰਤਿਕ ਵਸੋਇਆ ਅਤੇ ਉਨ੍ਹਾਂ ਦੀ ਪਤਨੀ ਸਨੇਹਲਬੇਨ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਡਰਾਈਵਰ ਗ੍ਰਿਫ਼ਤਾਰ ਘਟਨਾ ਤੋਂ ਕੁਝ ਸਮੇਂ ਬਾਅਦ ਹੀ ਪੁਲਿਸ ਨੇ ਕਾਰ ਚਾਲਕ ਵਿਰਲਭਾਈ ਸਾਵਜੀਭਾਈ ਚੌਧਰੀ ਨੂੰ ਗ੍ਰਿਫ਼ਤਾਰ ਕਰ ਲਿਆ। ਗੱਡੀ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਬੀਅਰ ਦੇ ਛੇ ਬੰਦ ਕੈਨ ਮਿਲੇ। ਹਾਦਸੇ ਸਮੇਂ ਡਰਾਈਵਰ ਦੇ ਖੂਨ ਵਿੱਚ ਅਲਕੋਹਲ ਦੀ ਮਾਤਰਾ ਕਿੰਨੀ ਸੀ, ਇਸ ਦਾ ਪਤਾ ਲਗਾਉਣ ਲਈ ਮੈਡੀਕਲ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਪੁਲਿਸ ਨੇ ਦਰਜ ਕੀਤਾ ਮਾਮਲਾ ਇਸ ਮਾਮਲੇ ਵਿੱਚ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਵਿੱਚ ਗੈਰ-ਇਰਾਦਤਨ ਕਤਲ, ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਗੰਭੀਰ ਸੱਟਾਂ ਪਹੁੰਚਾਉਣ ਵਰਗੇ ਦੋਸ਼ ਸ਼ਾਮਲ ਹਨ।
ਇਸ ਤੋਂ ਇਲਾਵਾ, ਗੁਜਰਾਤ ਸ਼ਰਾਬਬੰਦੀ ਕਾਨੂੰਨ ਦੇ ਨਾਲ-ਨਾਲ ਖ਼ਤਰਨਾਕ ਢੰਗ ਨਾਲ ਗੱਡੀ ਚਲਾਉਣ ਅਤੇ ਸ਼ਰਾਬ ਪੀ ਕੇ ਡਰਾਈਵਿੰਗ ਕਰਨ ਸਬੰਧੀ ਮੋਟਰ ਵਹੀਕਲ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਲਈ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਹਾਦਸੇ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਨ ਤੋਂ ਬਾਅਦ ਹੁਣ ਫੋਰੈਂਸਿਕ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਰਿਪੋਰਟ ਆਉਣ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।