CM ਭਗਵੰਤ ਮਾਨ ਲਾਹੌਰ ਸੰਮੇਲਨ ’ਚ ਸ਼ਾਮਲ ਹੋਣਗੇ ਜਾਂ ਨਹੀਂ, ਸ਼ਸ਼ੋਪੰਜ ਬਰਕਰਾਰ
ਇਸ ਲਈ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੇ ਹਾਲਾਤ ਅਤੇ ਪਾਕਿਸਤਾਨ ਪ੍ਰਤੀ ਆਪਣੀ ਨੀਤੀ ਦਾ ਹਵਾਲਾ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਨਾਲ ਸਬੰਧਾਂ ਦੇ ਮਾਮਲੇ ’ਚ ਸਾਡੀ ਕੌਮੀ ਨੀਤੀ ਹੈ। ਅਸੀਂ ਸਾਰਿਆਂ ਤੋਂ ਇਸ ਦੀ ਪਾਲਣਾ ਕਰਨ ਦੀ ਉਮੀਦ ਕਰਦੇ ਹਾਂ।
Publish Date: Sat, 14 Nov 2026 08:03 AM (IST)
Updated Date: Sat, 14 Nov 2026 08:05 AM (IST)
ਨਵੀਂ ਦਿੱਲੀ (ਏਜੰਸੀ) : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਾਹੌਰ ’ਚ ਹੋਣ ਵਾਲੇ ਇਕ ਸੰਮੇਲਨ ’ਚ ਸ਼ਾਮਲ ਹੋਣ ਦੀ ਮਨਜ਼ੂਰੀ ਮਿਲਣ ਦੀ ਸੰਭਾਵਨਾ ਨਹੀਂ ਹੈ। ਇਸ ਲਈ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦੇ ਹਾਲਾਤ ਅਤੇ ਪਾਕਿਸਤਾਨ ਪ੍ਰਤੀ ਆਪਣੀ ਨੀਤੀ ਦਾ ਹਵਾਲਾ ਦਿੱਤਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਕਿਹਾ ਕਿ ਵੱਖ-ਵੱਖ ਦੇਸ਼ਾਂ ਨਾਲ ਸਬੰਧਾਂ ਦੇ ਮਾਮਲੇ ’ਚ ਸਾਡੀ ਕੌਮੀ ਨੀਤੀ ਹੈ। ਅਸੀਂ ਸਾਰਿਆਂ ਤੋਂ ਇਸ ਦੀ ਪਾਲਣਾ ਕਰਨ ਦੀ ਉਮੀਦ ਕਰਦੇ ਹਾਂ।