v> ਏਜੰਸੀਆਂ, ਨਵੀਂ ਦਿੱਲੀ : ਕੇਂਦਰੀ ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਕੋਰੋਨਾ ਵਾਇਰਸ ਤੋਂ ਸੰਕ੍ਰਮਿਤ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੇਰੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੀ ਸਲਾਹ ਨਾਲ ਮੇਰਾ ਇਲਾਜ ਚੱਲ ਰਿਹਾ ਹੈ। ਹਾਲ ਦੇ ਦਿਨਾਂ ਵਿਚ ਜੋ ਵੀ ਲੋਕ ਵੀ ਮੇਰੇ ਸੰਪਰਕ ਵਿਚ ਆਏ ਹਨ। ਉਹ ਖੁਦ ਨੂੰ ਆਈਸੋਲੇਟ ਕਰ ਲਈ ਅਤੇ ਆਪਦੀ ਕੋਰੋੋਨਾ ਜਾਂਚ ਕਰਾਓ। ਕੇਂਦਰੀ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਮੰਤਰਾਲਾ ਦਾ ਕੰਮ ਆਮ ਰੂਪ ਵਿਚ ਚਲਦਾ ਰਹੇਗਾ।

Posted By: Tejinder Thind