ਕੇਂਦਰੀ ਮੰਤਰੀ ਜਯੰਤ ਚੌਧਰੀ ਨੂੰ ਫ਼ੋਨ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਦਿੱਲੀ ਪੁਲਿਸ ਜਾਂਚ 'ਚ ਜੁਟੀ
Delhi Police ਦੇ ਇਕ ਅਧਿਕਾਰੀ ਅਨੁਸਾਰ, ਹੁਨਰ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ (ਸੁਤੰਤਰ ਚਾਰਜ) ਜਯੰਤ ਚੌਧਰੀ ਨੂੰ ਵੀਰਵਾਰ ਨੂੰ ਇਕ ਅਣਪਛਾਤੇ ਨੰਬਰ ਤੋਂ ਧਮਕੀ ਭਰਿਆ ਫ਼ੋਨ ਆਇਆ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ।
Publish Date: Fri, 20 Mar 2026 01:12 PM (IST)
Updated Date: Fri, 20 Mar 2026 01:14 PM (IST)
ਪੀਟੀਆਈ, ਨਵੀਂ ਦਿੱਲੀ : ਕੇਂਦਰੀ ਮੰਤਰੀ ਜਯੰਤ ਚੌਧਰੀ ਨੂੰ ਫ਼ੋਨ 'ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।
ਦਿੱਲੀ ਪੁਲਿਸ ਦੇ ਇਕ ਅਧਿਕਾਰੀ ਅਨੁਸਾਰ, ਹੁਨਰ ਵਿਕਾਸ ਅਤੇ ਉੱਦਮਤਾ ਰਾਜ ਮੰਤਰੀ (ਸੁਤੰਤਰ ਚਾਰਜ) ਜਯੰਤ ਚੌਧਰੀ ਨੂੰ ਵੀਰਵਾਰ ਨੂੰ ਇਕ ਅਣਪਛਾਤੇ ਨੰਬਰ ਤੋਂ ਧਮਕੀ ਭਰਿਆ ਫ਼ੋਨ ਆਇਆ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ।
ਪੁਲਿਸ ਨੇ ਦੱਸਿਆ ਕਿ ਮੰਤਰੀ ਵੱਲੋਂ ਨਵੀਂ ਦਿੱਲੀ ਸਥਿਤ ਤੁਗਲਕ ਰੋਡ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕਾਲ ਦੀ ਲੋਕੇਸ਼ਨ ਤੇ ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।