ਨਵੀਂ ਦਿੱਲੀ (ਏਐੱਨਆਈ) : ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਕੋਰੋਨਾ ਪਾਜ਼ੇਟਿਵ ਆਏ ਹਨ। ਗਡਕਰੀ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ। ਗਡਕਰੀ ਨੇ ਟਵੀਟ ਕਰ ਕੇ ਦੱਸਿਆ ਕਿ ਉਹ ਮੰਗਲਵਾਰ ਤੋਂ ਕਮਜ਼ੋਰੀ ਮਹਿਸੂਸ ਕਰ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਡਾਕਟਰ ਨਾਲ ਸੰਪਰਕ ਕੀਤਾ। ਜਾਂਚ ਦੌਰਾਨ ਮੇਰੀ ਕੋਰੋਨਾ ਵਾਇਰਸ ਜਾਂਚ ਪਾਜ਼ੇਟਿਵ ਆਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਈ ਹੋਰ ਮੰਤਰੀ ਤੇ ਨੇਤਾ ਵੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ।

Posted By: Susheel Khanna