ਜੇਐੱਨਐੱਨ, ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਦੇਸ਼ 'ਚ ਜਾਰੀ ਹੈ। ਇਸੇ ਵਿਚ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਸੈਲਫ ਆਈਸੋਲੇਟ ਹੋ ਗਏ ਹਨ। ਉਨ੍ਹਾਂ ਨੇ ਸ਼ਨਿਚਰਵਾਰ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਸਮਾਚਾਰ ਏਜੰਸੀ ਪੀਟੀਆਈ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਪ੍ਰਸਾਦ 'ਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ ਤੇ ਉਹ ਪ੍ਰੋਟੋਕਾਲ ਤਹਿਤ ਕੁਆਰੰਟਾਈਨ ਹੋਏ ਹਨ। ਜ਼ਿਕਰਯੋਗ ਹੈ ਕਿ ਐਤਵਾਰ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਉਹ ਇਲਾਜ ਲਈ ਗੁਰੂ ਗ੍ਰਾਮ ਸਥਿਤ ਮੇਦਾਂਤਾ ਹਸਪਤਾਲ 'ਚ ਭਰਤੀ ਹੋਏ ਹਨ।

ਐਤਵਾਰ ਸ਼ਾਮ ਗ੍ਰਹਿ ਮੰਤਰੀ ਨੇ ਸਵੈ ਟਵੀਟ ਕਰ ਕੇ ਜਾਣਕਾਰੀ ਦਿੱਤੀ ਕਿ ਉਹ ਕੋਰੋਨਾ ਸੰਕ੍ਰਮਿਤ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ 'ਤੇ ਮੈਂ ਹਸਪਤਾਲ 'ਚ ਭਰਤੀ ਹੋ ਰਿਹਾ ਹਾਂ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰੀ ਆਪਣੇ ਘਰ ਤੋਂ ਘੱਟ ਕਰਨ ਦੇ ਇਲਾਵਾ ਨਾਰਥ ਬਲਾਕ ਸਥਿਤ ਦਫ਼ਤਰ ਵੀ ਜਾ ਰਹੇ ਸੀ। ਸ਼ਾਹ ਦੇ ਕੋਰੋਨਾ ਪਾਜ਼ੇਟਿਵ ਆਏ ਜਾਣ ਤੋਂ ਬਾਅਦ ਉਨ੍ਹਾਂ ਦਾ ਨਿੱਜੀ ਸਟਾਫ ਆਈਸੋਲੇਸ਼ਨ 'ਚ ਚਲਾ ਗਿਆ ਹੈ। ਉਥੇ ਕੇਂਦਰੀ ਮੰਤਰੀ ਬਾਬੁਲ ਸੁਪਰੀਓ ਸੈਲਫ ਆਈਸੋਲੇਸ਼ਨ 'ਚ ਹਨ। ਉਨ੍ਹਾਂ ਨੇ ਵੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ ਪ੍ਰੋਟੋਕਾਲ ਅਨੁਸਾਰ ਉੱਚ ਕਦਮ ਉਠਾਉਣਗੇ।

Posted By: Sunil Thapa