ਦਿੱਲੀ 'ਚ ਹੰਗਾਮਾ : ਪ੍ਰਦਰਸ਼ਨ ਕਰ ਰਹੇ ਕਈ ਪੱਤਰਕਾਰ ਹਿਰਾਸਤ 'ਚ, ਨੇਹਾ ਬੋਰਾ ਦਾ ਵੱਡਾ ਦਾਅਵਾ—ਵਕੀਲਾਂ ਦਾ ਸਮੂਹ ਸੰਪਰਕ 'ਚ ਆਲ ਇੰਡੀਆ ਸਟੂਡੈਂਟਸ ਦੀ ਪ੍ਰਧਾਨ ਨੇਹਾ ਬੋਰਾ ਨੇ ਕਿਹਾ ਕਿ ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਕਈ ਪੱਤਰਕਾਰਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਹੈਂਡਲ 'ਤੇ ਪੋਸਟ ਵੀ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਕਿਹਾ, “ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਨੇੜੇ ਕਈ ਪ੍ਰਦਰਸ਼ਨਕਾਰੀ ਪੱਤਰਕਾਰਾਂ ਨੂੰ ਹਿਰਾਸਤ 'ਚ ਲਿਆ ਜਾ ਚੁੱਕਾ ਹੈ।
Publish Date: Mon, 05 Oct 2026 03:27 PM (IST)
Updated Date: Mon, 05 Oct 2026 03:28 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ - ਆਲ ਇੰਡੀਆ ਸਟੂਡੈਂਟਸ ਦੀ ਪ੍ਰਧਾਨ ਨੇਹਾ ਬੋਰਾ ਨੇ ਕਿਹਾ ਕਿ ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਕਈ ਪੱਤਰਕਾਰਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਐਕਸ ਹੈਂਡਲ 'ਤੇ ਪੋਸਟ ਵੀ ਕੀਤੀ ਹੈ। ਉਨ੍ਹਾਂ ਨੇ ਆਪਣੀ ਪੋਸਟ 'ਚ ਕਿਹਾ, “ਦਿੱਲੀ ਕੈਂਟ ਪੁਲਿਸ ਸਟੇਸ਼ਨ ਦੇ ਨੇੜੇ ਕਈ ਪ੍ਰਦਰਸ਼ਨਕਾਰੀ ਪੱਤਰਕਾਰਾਂ ਨੂੰ ਹਿਰਾਸਤ 'ਚ ਲਿਆ ਜਾ ਚੁੱਕਾ ਹੈ। ਹਾਲਾਂਕਿ, ਵਕੀਲਾਂ ਦਾ ਇੱਕ ਸਮੂਹ ਉਨ੍ਹਾਂ ਦੇ ਸੰਪਰਕ 'ਚ ਹੈ। ਜੇਕਰ ਕੋਈ ਵਕੀਲ ਪੁਲਿਸ ਸਟੇਸ਼ਨ ਦੇ ਨੇੜੇ ਮੌਜੂਦ ਹੈ ਤਾਂ ਉਹ ਤੁਰੰਤ ਇਸ ਮਾਮਲੇ 'ਚ ਸੰਪਰਕ ਕਰੇ।” ਰੋਜ਼ੀ ਨਾਮ ਦੀ ਇੱਕ ਮਹਿਲਾ ਪੱਤਰਕਾਰ ਨੇ ਆਪਣੀ ਸ਼ਿਕਾਇਤ 'ਚ ਇੱਕ ਪੁਲਿਸ ਕਰਮਚਾਰੀ 'ਤੇ 3 ਅਕਤੂਬਰ ਨੂੰ ਜੰਤਰ-ਮੰਤਰ ਇਲਾਕੇ ਦੇ ਨੇੜੇ ਵਿਰੋਧ ਪ੍ਰਦਰਸ਼ਨ ਦੌਰਾਨ ਯੌਨ ਸ਼ੋਸ਼ਣ ਦੇ ਦੋਸ਼ ਲਗਾਏ ਸਨ। ਹੁਣ ਇਸ ਪੂਰੇ ਮਾਮਲੇ ਨੂੰ ਕਮਲਾ ਮਾਰਕੀਟ ਸਥਿਤ ਕ੍ਰਾਈਮ ਬ੍ਰਾਂਚ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ, ਜਿੱਥੇ ਇਸ ਦੀ ਜਾਂਚ ਕੀਤੀ ਜਾਵੇਗੀ।
ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ ਦਿੱਲੀ ਪੁਲਿਸ ਨੇ ਸੋਮਵਾਰ ਨੂੰ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ। ਇਹ ਸਾਰੇ ਪ੍ਰਦਰਸ਼ਨਕਾਰੀ 3 ਅਕਤੂਬਰ ਨੂੰ ਜੰਤਰ-ਮੰਤਰ 'ਤੇ ਮਹਿਲਾ ਪੱਤਰਕਾਰਾਂ ਨਾਲ ਹੋਏ ਕਥਿਤ ਯੌਨ ਸ਼ੋਸ਼ਣ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਸਨ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਐਤਵਾਰ ਸ਼ਾਮ ਤੋਂ ਹੀ ਪ੍ਰਦਰਸ਼ਨ ਕਰ ਰਹੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰ ਰਹੇ ਹਨ। ਸੋਮਵਾਰ ਸਵੇਰੇ ਹੋਈ ਝੜਪ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਉਨ੍ਹਾਂ ਨਾਲ ਦੁਰਵਿਵਹਾਰ ਵੀ ਕੀਤਾ, ਜਦਕਿ ਉਹ ਸਿਰਫ਼ ਦੋਸ਼ੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕਰ ਰਹੇ ਸਨ।
ਯੂਏਪੀਏ ਅਤੇ ਐੱਨਐੱਸਏ ਨੂੰ ਲੈ ਕੇ ਵੀ ਦਾਅਵਾ ਉਧਰ, ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ'ਬ੍ਰਾਇਨ ਨੇ ਕੋਕਰੋਚ ਜਨਤਾ ਪਾਰਟੀ ਦਾ ਸਮਰਥਨ ਕੀਤਾ। ਉਥੇ ਹੀ ਬੁਲਾਰੇ ਆਸ਼ੂਤੋਸ਼ ਰਾਂਕਾ ਨੇ ਵੱਖ-ਵੱਖ ਸੂਤਰਾਂ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਕਿ 10 ਅਕਤੂਬਰ ਤੋਂ ਪਹਿਲਾਂ ਤਿੰਨ ਲੋਕਾਂ ਨੂੰ ਐੱਨਐੱਸਏ ਤਹਿਤ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਡੇਰੇਕ ਓ'ਬ੍ਰਾਇਨ ਨੇ ਕਿਹਾ, “ਅਸੀਂ ਹਰ ਕਦਮ 'ਤੇ ਤੁਹਾਡੇ ਨਾਲ ਹਾਂ, ਮਜ਼ਬੂਤ ਬਣੇ ਰਹੋ। 10 ਅਕਤੂਬਰ ਨੂੰ ਪੂਰਾ ਦੇਸ਼ ਆ ਰਿਹਾ ਹੈ…”
ਇਸ ਦਾਅਵੇ 'ਤੇ ਸੀਜੇਪੀ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਕਿਹਾ ਕਿ ਉਹ ਯੂਏਪੀਏ ਜਾਂ ਐੱਨਐੱਸਏ ਤਹਿਤ ਕੀਤੀ ਜਾਣ ਵਾਲੀ ਕਿਸੇ ਵੀ ਕਾਰਵਾਈ ਤੋਂ ਬਿਲਕੁਲ ਨਹੀਂ ਡਰਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਯੂਏਪੀਏ, ਐੱਨਐੱਸਏ ਜਾਂ ਜੇਲ੍ਹ ਦੀ ਸਜ਼ਾ ਦਾ ਡਰ ਉਨ੍ਹਾਂ ਨੂੰ ਚੁੱਪ ਕਰਵਾ ਦੇਵੇਗਾ ਤਾਂ ਅਜਿਹਾ ਨਹੀਂ ਹੋਵੇਗਾ। ਉਹ ਹਰ ਤਰ੍ਹਾਂ ਦੀ ਸਥਿਤੀ ਦਾ ਸਾਹਮਣਾ ਕਰਨ ਲਈ ਤਿਆਰ ਹਨ ਅਤੇ ਲੋੜ ਪੈਣ 'ਤੇ ਮਹੀਨਿਆਂ ਜਾਂ ਸਾਲਾਂ ਤੱਕ ਜੇਲ੍ਹ 'ਚ ਰਹਿਣ ਲਈ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਦੀ ਆਪਣੀ ਲੜਾਈ ਤੋਂ ਉਹ ਪਿੱਛੇ ਨਹੀਂ ਹਟਣਗੇ। ਉਹ ਮਹਾਤਮਾ ਗਾਂਧੀ ਦੇ ਦਿਖਾਏ ਰਸਤੇ 'ਤੇ ਚੱਲਦਿਆਂ ਸ਼ਾਂਤਮਈ ਅਤੇ ਅਹਿੰਸਕ ਢੰਗ ਨਾਲ ਵਿਰੋਧ ਜਾਰੀ ਰੱਖਣਗੇ, ਭਾਵੇਂ ਸਰਕਾਰ ਉਨ੍ਹਾਂ ਨੂੰ ਡਰਾਉਣ ਜਾਂ ਧਮਕਾਉਣ ਦੀ ਕਿੰਨੀ ਵੀ ਕੋਸ਼ਿਸ਼ ਕਰੇ। ਉਨ੍ਹਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਦੱਸੇ ਰਸਤੇ 'ਤੇ ਚੱਲਦਿਆਂ ਇਸ ਵਿਰੋਧ ਪ੍ਰਦਰਸ਼ਨ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।