ਸ਼ਿਮੋਗਾ, ਸੁਤੰਤਰਤਾ ਸੈਨਾਨੀ ਵੀਰ ਵਿਨਾਇਕ ਦਾਮੋਦਰ ਸਾਵਰਕਰ ਅਤੇ ਮੈਸੂਰ ਦੇ ਸ਼ਾਸਕ ਟੀਪੂ ਸੁਲਤਾਨ ਦੇ ਪੋਸਟਰ ਲਗਾਉਣ ਨੂੰ ਲੈ ਕੇ ਹੋਏ ਵਿਵਾਦ ਨੂੰ ਲੈ ਕੇ ਸ਼ਿਮੋਗਾ ਦੇ ਅਮੀਰ ਅਹਿਮਦ ਸਰਕਲ 'ਚ ਸੋਮਵਾਰ ਨੂੰ ਦੋ ਨੌਜਵਾਨਾਂ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ। ਜ਼ਖਮੀ ਨੌਜਵਾਨਾਂ ਦੀ ਪਛਾਣ ਪ੍ਰੇਮ ਸਿੰਘ ਅਤੇ ਪ੍ਰਵੀਨ ਵਜੋਂ ਹੋਈ ਹੈ। ਨੌਜਵਾਨ ਦਾ ਇਲਾਜ ਚੱਲ ਰਿਹਾ ਹੈ।

ਛੁਰੇਬਾਜ਼ੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਇਲਾਕੇ ਵਿੱਚ ਤਣਾਅ ਦੇ ਮੱਦੇਨਜ਼ਰ ਪੂਰੇ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸ਼ਿਵਮੋਗਾ ਦੇ ਕੁਲੈਕਟਰ ਨੇ ਮੰਗਲਵਾਰ ਨੂੰ ਸ਼ਹਿਰ ਅਤੇ ਭਦਰਾਵਤੀ ਕਸਬੇ ਦੀਆਂ ਸੀਮਾਵਾਂ ਵਿੱਚ ਸਕੂਲ ਅਤੇ ਕਾਲਜ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਕੁਲੈਕਟਰ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਥਾਵਾਂ 'ਤੇ ਧਾਰਾ 144 18 ਅਗਸਤ ਤਕ ਲਾਗੂ ਰਹੇਗੀ।

ਮੁੱਖ ਮੰਤਰੀ ਨੇ ਸਖ਼ਤ ਕਾਰਵਾਈ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ, ਘਟਨਾ ਨਹੀਂ ਹੋਣੀ ਚਾਹੀਦੀ ਸੀ। ਮੈਂ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ।

10 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ

ਇਲਾਕੇ ਵਿੱਚ ਵਾਧੂ ਬਲ ਤਾਇਨਾਤ ਕਰ ਦਿੱਤੇ ਗਏ ਹਨ। ਸ਼ਹਿਰ ਵਿੱਚ 18 ਅਗਸਤ ਤਕ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। 10 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਚਾਕੂ ਸਵਾਰ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Posted By: Sarabjeet Kaur