ਦਿੱਲੀ ਧਮਾਕੇ ’ਤੇ ਉਪ ਰਾਸ਼ਟਰਪਤੀ ਤੇ ਰੱਖਿਆ ਮੰਤਰੀ ਨੇ ਪ੍ਰਗਟਾਇਆ ਅਫ਼ਸੋਸ, ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕੀਤੀ
ਉਪ ਰਾਸ਼ਟਰਪਤੀ ਨੇ ਇੰਟਰਨੈੱਟ ਮੀਡੀਆ ’ਤੇ ਪੋਸਟ ਕਰ ਕੇ ਹਮਦਰਦੀ ਪ੍ਰਗਟਾਈ ਹੈ ਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਸ਼ੀਲਤਾ ਦੇ ਨਾਲ-ਨਾਲ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
Publish Date: Tue, 11 Nov 2025 10:27 AM (IST)
Updated Date: Tue, 11 Nov 2025 10:35 AM (IST)
ਨਵੀਂ ਦਿੱਲੀ (ਆਈਏਐੱਨਐੱਸ) : ਲਾਲ ਕਿਲ੍ਹੇ ਦੇ ਨਜ਼ਦੀਕ ਕੀਤੇ ਗਏ ਬੰਬ ਧਮਾਕੇ ’ਤੇ ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਦੇ ਪ੍ਰਧਾਨ ਜੇਪੀ ਨੱਡਾ, ਕੇਂਦਰੀ ਮੰਤਰੀ ਪਿਊਸ਼ ਗੋਇਲ, ਨਿਤਿਨ ਗਡਕਰੀ ਨੇ ਅਫ਼ਸੋਸ ਪ੍ਰਗਟ ਕੀਤਾ ਹੈ।
ਉਪ ਰਾਸ਼ਟਰਪਤੀ ਨੇ ਇੰਟਰਨੈੱਟ ਮੀਡੀਆ ’ਤੇ ਪੋਸਟ ਕਰ ਕੇ ਹਮਦਰਦੀ ਪ੍ਰਗਟਾਈ ਹੈ ਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਸ਼ੀਲਤਾ ਦੇ ਨਾਲ-ਨਾਲ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਕਸ ’ਤੇ ਪੋਸਟ ਕੀਤਾ ਹੈ ਕਿ ਦਿੱਲੀ ਵਿੱਚ ਹੋਇਆ ਧਮਾਕਾ ਦੁਖਦ ਤੇ ਬੇਚੈਨ ਕਰਨ ਵਾਲਾ ਹੈ। ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।
ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਪੋਸਟ ਕੀਤੀ ਹੈ ਕਿ ਦਿੱਲੀ ਧਮਾਕੇ ਵਿੱਚ ਲੋਕਾਂ ਦੀ ਮੌਤ ਕਾਰਨ ਦੁਖੀ ਹਾਂ, ਜਿਨ੍ਹਾਂ ਪਰਿਵਾਰਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਹਮਦਰਦੀ ਹੈ। ਅਧਿਕਾਰੀ ਯਕੀਨੀ ਬਣਾ ਰਹੇ ਹਨ ਕਿ ਜ਼ਖ਼ਮੀਆਂ ਨੂੰ ਲੋੜੀਂਦੀ ਮੈਡੀਕਲ ਸਹੂਲਤ ਮਿਲ ਸਕੇ। ਕੇਂਦਰੀ ਵਣਜ ਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਇਸ ਘਟਨਾ ਨੂੰ ਦਿਲ ਦੁਖਾਉਣ ਵਾਲੀ ਦੱਸਿਆ ਹੈ। ਕੇਂਦਰੀ ਮੰਤਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਇਸ ਘਟਨਾ ਨੂੰ ਦੁਖਦ ਦੱਸਿਆ ਹੈ। ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ, ਝਾਰਖੰਡ ਦੇ ਰਾਜਪਾਲ ਸੰਤੋਸ਼ ਗੰਗਵਾਰ, ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਤੇ ਹੋਰਨਾਂ ਨੇ ਵੀ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।