ਨਵੀਂ ਦਿੱਲੀ : ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਉਪ ਰਾਸ਼ਟਰਪਤੀ ਸਕੱਤ੍ਰੇਤ ਨੇ ਕੀਤੀ ਹੈ। ਹਾਲਾਂਕਿ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਵੀ ਉਨ੍ਹਾਂ ਵਿਚ ਕੋਰੋਨਾ ਨਾਲ ਸਬੰਧਿਤ ਕੋਈ ਲੱਛਣ ਨਹੀਂ ਹੈ। ਉਨ੍ਹਾਂ ਦੀ ਸਿਹਤ ਵੀ ਪੂਰੀ ਤਰ੍ਹਾਂ ਠੀਕ ਹੈ। ਉਨ੍ਹਾਂ ਨੂੰ ਇਹਤਿਆਤਨ ਇਕਾਂਤਵਾਸ ਹੋਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੀ ਪਤਨੀ ਊਸ਼ਾ ਨਾਇਡੂ ਦੀ ਕੋਰੋਨਾ ਜਾਂਚ ਰਿਪੋਰਟ ਨੈਗੇਟਿਵ ਆਈ ਹੈ।

Posted By: Susheel Khanna