'ਅਸੀਂ ਪੁਰਾਣੇ ਖਿ਼ਆਲਾਂ ਦੇ ਹੋ ਸਕਦੇ ਹਾਂ ਪਰ...' ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਬਣਾਉਣ 'ਤੇ SC ਦੀ ਸਖ਼ਤ ਟਿੱਪਣੀ
ਸੁਪਰੀਮ ਕੋਰਟ ਨੇ ਸੋਮਵਾਰ ਨੁੰ ਵਿਆਹ ਤੋਂ ਪਹਿਲਾਂ ਸਬੰਧ ਬਣਾਉਣ 'ਤੇ ਅਹਿਮ ਟਿੱਪਣੀ ਕੀਤੀ ਹੈ। ਇਹ ਟਿੱਪਣੀ ਜਬਰ ਜਨਾਹ ਅਤੇ ਵਿਆਹ ਦਾ ਵਾਅਦਾ ਕਰਨ ਨਾਲ ਜੁੜੇ ਇਕ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਈ।
Publish Date: Mon, 16 Feb 2026 05:40 PM (IST)
Updated Date: Mon, 16 Feb 2026 05:48 PM (IST)
ਡਿਜੀਟਲ ਡੈਸਕ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਨੁੰ ਵਿਆਹ ਤੋਂ ਪਹਿਲਾਂ ਸਬੰਧ ਬਣਾਉਣ 'ਤੇ ਅਹਿਮ ਟਿੱਪਣੀ ਕੀਤੀ ਹੈ। ਇਹ ਟਿੱਪਣੀ ਜਬਰ ਜਨਾਹ ਅਤੇ ਵਿਆਹ ਦਾ ਵਾਅਦਾ ਕਰਨ ਨਾਲ ਜੁੜੇ ਇਕ ਮਾਮਲੇ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਆਈ।
ਜਸਟਿਸ ਬੀਵੀ ਨਾਗਰਤਨਾ ਅਤੇ ਜਸਟਿਸ ਉੱਜਲ ਭੁਆਨ ਦੀ ਬੈਂਚ ਇਕ ਅਜਿਹੇ ਆਦਮੀ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ, ਜਿਸ 'ਤੇ ਇਕ ਔਰਤ ਨਾਲ ਵਿਆਹ ਦਾ ਵਾਅਦਾ ਕਰਕੇ ਉਸ ਨਾਲ ਸਰੀਰਕ ਸਬੰਧ ਬਣਾਉਣ ਅਤੇ ਫਿਰ ਦੂਜੀ ਔਰਤ ਨਾਲ ਵਿਆਹ ਕਰਨ ਦਾ ਦੋਸ਼ ਹੈ।
ਸੁਪਰੀਮ ਕੋਰਟ ਨੇ ਵਿਆਹ ਤੋਂ ਪਹਿਲਾਂ ਸਬੰਧਾਂ 'ਤੇ ਕੀਤੀ ਸਖ਼ਤ ਟਿੱਪਣੀ
ਸੁਣਵਾਈ ਦੌਰਾਨ ਜਸਟਿਸ ਨਾਗਰਤਨਾ ਨੇ ਕਿਹਾ ਕਿ ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਬਣਾਉਣ ਤੋਂ ਪਹਿਲਾਂ ਸਾਵਧਾਨੀ ਵਰਤਣੀ ਚਾਹੀਦੀ ਹੈ। ਉਨ੍ਹਾਂ ਕਿਹਾ, 'ਸ਼ਾਇਦ ਅਸੀਂ ਪੁਰਾਣੇ ਖਿ਼ਆਲਾਂ ਵਾਲੇ ਹਾਂ...
ਪਰ ਵਿਆਹ ਤੋਂ ਪਹਿਲਾਂ, ਇੱਕ ਲੜਕਾ ਅਤੇ ਇੱਕ ਲੜਕੀ ਅਜਨਬੀ ਹੁੰਦੇ ਹਨ। ਉਨ੍ਹਾਂ ਦੇ ਰਿਸ਼ਤੇ 'ਚ ਭਾਵੇਂ ਜੋ ਵੀ ਚੰਗੇ-ਬੁਰੇ ਹੋਣ, ਅਸੀਂ ਇਹ ਸਮਝਣ 'ਚ ਨਾਕਾਮ ਰਹਿੰਦੇ ਹਾਂ ਕਿ ਉਹ ਵਿਆਹ ਤੋਂ ਪਹਿਲਾਂ ਸਰੀਰਕ ਸਬੰਧ ਕਿਵੇਂ ਬਣਾ ਸਕਦੇ ਹਨ...?
ਬੈਂਚ ਨੇ ਅੱਗੇ ਕਿਹਾ, 'ਤੁਹਾਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ। ਵਿਆਹ ਤੋਂ ਪਹਿਲਾਂ ਕਿਸੇ 'ਤੇ ਵੀ ਵਿਸ਼ਵਾਸ ਨਹੀਂ ਕਰਨਾ ਚਾਹੀਦਾ।'
ਅਦਾਲਤ ਨੇ ਵਿਆਹ ਤੋਂ ਪਹਿਲਾਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ
ਅਦਾਲਤ ਨੂੰ ਦੱਸਿਆ ਗਿਆ ਕਿ ਔਰਤ ਅਤੇ ਪੁਰਸ਼ 2022 ਵਿੱਚ ਇਕ ਮੈਟਰੀਮੋਨੀਅਲ ਵੈਬਸਾਈਟ ਦੇ ਜ਼ਰੀਏ ਮਿਲੇ ਸਨ। ਸਰਕਾਰੀ ਵਕੀਲ ਨੇ ਦੋਸ਼ ਲਾਇਆ ਕਿ ਆਦਮੀ ਨੇ ਔਰਤ ਨੂੰ ਭਰੋਸਾ ਦਿਵਾਇਆ ਕਿ ਉਹ ਉਸ ਨਾਲ ਵਿਆਹ ਕਰੇਗਾ ਅਤੇ ਇਸੇ ਆਧਾਰ 'ਤੇ ਉਸ ਨੇ ਸਰੀਰਕ ਸਬੰਧ ਬਣਾਏ।
ਪ੍ਰਾਸੀਕਿਊਸ਼ਨ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੇ ਸੈਕਸੁਅਲ ਇੰਟਰੈਕਸ਼ਨ ਦੇ ਵੀਡੀਓ ਔਰਤ ਦੀ ਸਹਿਮਤੀ ਤੋਂ ਬਿਨਾਂ ਰਿਕਾਰਡ ਕੀਤੇ ਗਏ ਸਨ, ਅਤੇ ਉਸ ਨੇ ਉਨ੍ਹਾਂ ਨੂੰ ਵਾਇਰਲ ਕਰਨ ਦੀ ਧਮਕੀ ਦਿੱਤੀ ਗਈ ਸੀ। ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।