- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, "ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਕੇ ਅਸੀਂ ਇਹ ਸੁਨੇਹਾ ਦਿੱਤਾ ਸੀ ਕਿ ਜਿਨ੍ਹਾਂ ਦੇ ਅੱਥਰੂ ਸੁੱਕ ਗਏ ਹਨ, ਉਨ੍ਹਾਂ ਨੂੰ ਸਾਡੇ ਕੋਲੋਂ ਪਾਣੀ ਦੀ ਉਮੀਦ ਨਹੀਂ ਕਰਨੀ ਚਾਹੀਦੀ। ਅਸੀਂ ਸਿੰਧੂ ਨਦੀ ਦਾ ਪਾਣੀ ਅੱਤਵਾਦੀਆਂ ਅਤੇ ਇਨਸਾਨੀਅਤ ਦੇ ਦੁਸ਼ਮਣਾਂ ਦੇ ਸਰਪ੍ਰਸਤਾਂ ਤੱਕ ਨਹੀਂ ਪਹੁੰਚਣ ਦਿਆਂਗੇ।"

ਡਿਜੀਟਲ ਡੈਸਕ, ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਹੈ ਕਿ ਅੱਤਵਾਦ ਦੇ ਸਰਪ੍ਰਸਤਾਂ ਤੱਕ ਸਿੰਧੂ ਨਦੀ ਦਾ ਪਾਣੀ ਨਹੀਂ ਪਹੁੰਚਣ ਦਿੱਤਾ ਜਾਵੇਗਾ। ਰੱਖਿਆ ਮੰਤਰੀ ਨੇ ਸਾਫ਼ ਤੌਰ 'ਤੇ ਕਿਹਾ ਕਿ ਭਾਰਤ ਅਮਨ-ਸ਼ਾਂਤੀ ਦੀ ਭਾਸ਼ਾ ਨਾ ਸਮਝਣ ਵਾਲਿਆਂ ਨੂੰ ਜਵਾਬ ਦੇਣਾ ਚੰਗੀ ਤਰ੍ਹਾਂ ਜਾਣਦਾ ਹੈ ਅਤੇ ਜਦੋਂ ਤੱਕ ਪਾਕਿਸਤਾਨ ਸਰਹੱਦ ਪਾਰਲੇ ਅੱਤਵਾਦ ਨੂੰ ਪੂਰੀ ਤਰ੍ਹਾਂ ਬੰਦ ਨਹੀਂ ਕਰਦਾ, ਉਦੋਂ ਤੱਕ ਇਹ ਪਾਣੀ-ਵੰਡ ਸਮਝੌਤਾ ਮੁਲਤਵੀ ਹੀ ਰਹੇਗਾ।
ਰੱਖਿਆ ਮੰਤਰੀ ਰਾਜਨਾਥ ਸਿੰਘ ਹੈਦਰਾਬਾਦ ਵਿੱਚ ਆਯੋਜਿਤ ਇੱਕ 'ਬੁੱਧੀਜੀਵੀ ਸੰਮੇਲਨ' ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ 'ਓਪਰੇਸ਼ਨ ਸਿੰਧੂਰ' ਅਤੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਮੁਲਤਵੀ ਕੀਤੇ ਜਾਣ ਦਾ ਜ਼ਿਕਰ ਕੀਤਾ।
ਉਨ੍ਹਾਂ ਕਿਹਾ ਕਿ ਓਪਰੇਸ਼ਨ ਸਿੰਧੂਰ ਰਾਹੀਂ ਸਰਕਾਰ ਨੇ ਦੁਨੀਆ ਨੂੰ ਦਿਖਾ ਦਿੱਤਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਜਵਾਬ ਦੇਣਾ ਜਾਣਦੀ ਹੈ ਜੋ ਸ਼ਾਂਤੀ ਅਤੇ ਭਾਈਚਾਰੇ ਦੀ ਭਾਸ਼ਾ ਨਹੀਂ ਸਮਝਦੇ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, "ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਕੇ ਅਸੀਂ ਇਹ ਸੁਨੇਹਾ ਦਿੱਤਾ ਸੀ ਕਿ ਜਿਨ੍ਹਾਂ ਦੇ ਅੱਥਰੂ ਸੁੱਕ ਗਏ ਹਨ, ਉਨ੍ਹਾਂ ਨੂੰ ਸਾਡੇ ਕੋਲੋਂ ਪਾਣੀ ਦੀ ਉਮੀਦ ਨਹੀਂ ਕਰਨੀ ਚਾਹੀਦੀ। ਅਸੀਂ ਸਿੰਧੂ ਨਦੀ ਦਾ ਪਾਣੀ ਅੱਤਵਾਦੀਆਂ ਅਤੇ ਇਨਸਾਨੀਅਤ ਦੇ ਦੁਸ਼ਮਣਾਂ ਦੇ ਸਰਪ੍ਰਸਤਾਂ ਤੱਕ ਨਹੀਂ ਪਹੁੰਚਣ ਦਿਆਂਗੇ।"
ਦੱਸ ਦੇਈਏ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਇਹ ਬਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਐਲਾਨ ਨੂੰ ਦੁਹਰਾਉਂਦਾ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਖ਼ੂਨ ਅਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੰਧੂ ਨਦੀ ਪ੍ਰਣਾਲੀ ਦੀਆਂ ਨਦੀਆਂ ਦੇ ਪਾਣੀ ਦੀ ਵਰਤੋਂ ਨੂੰ ਲੈ ਕੇ 19 ਸਤੰਬਰ 1960 ਨੂੰ ਇਤਿਹਾਸਕ 'ਸਿੰਧੂ ਜਲ ਸੰਧੀ' 'ਤੇ ਦਸਤਖਤ ਕੀਤੇ ਗਏ ਸਨ। ਹਾਲਾਂਕਿ ਪਿਛਲੇ ਸਾਲ ਪਹਿਲਗਾਮ ਵਿੱਚ ਹੋਏ ਬੇਰਹਿਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।
ਅੰਤਰਰਾਸ਼ਟਰੀ ਕਾਨੂੰਨ ਦੇ ਤਹਿਤ ਇੱਕ ਪ੍ਰਭੂਸੱਤਾ ਸੰਪੰਨ ਰਾਸ਼ਟਰ ਵਜੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ, ਭਾਰਤ ਨੇ ਇਸ ਸੰਧੀ ਨੂੰ ਉਦੋਂ ਤੱਕ ਲਈ ਮੁਲਤਵੀ ਕਰ ਦਿੱਤਾ ਹੈ, ਜਦੋਂ ਤੱਕ ਪਾਕਿਸਤਾਨ ਸਰਹੱਦ ਪਾਰਲੇ ਅੱਤਵਾਦ ਨੂੰ ਪੂਰੀ ਤਰ੍ਹਾਂ ਅਤੇ ਭਰੋਸੇਯੋਗ ਤਰੀਕੇ ਨਾਲ ਬੰਦ ਨਹੀਂ ਕਰ ਦਿੰਦਾ।
ਸੰਧੀਆਂ ਤੇ ਜ਼ਮੀਨੀ ਹਕੀਕਤ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦਾ ਇਹ ਸਾਫ਼ ਸੁਨੇਹਾ ਰਹੀਆ ਹੈ ਕਿ ਕੋਈ ਵੀ ਅੰਤਰਰਾਸ਼ਟਰੀ ਸੰਧੀ ਜ਼ਮੀਨੀ ਹਕੀਕਤ ਅਤੇ ਦੇਸ਼ ਦੀ ਸੁਰੱਖਿਆ ਤੋਂ ਵੱਖ ਰਹਿ ਕੇ ਕੰਮ ਨਹੀਂ ਕਰ ਸਕਦੀ। ਭਾਰਤ ਦਾ ਮੰਨਣਾ ਹੈ ਕਿ ਜਦੋਂ ਤੱਕ ਪਾਕਿਸਤਾਨ ਇਸ "ਅਸਧਾਰਨ ਦੁਸ਼ਮਣੀ" ਅਤੇ ਅੱਤਵਾਦੀ ਗਤੀਵਿਧੀਆਂ ਨੂੰ ਬੰਦ ਨਹੀਂ ਕਰਦਾ, ਉਦੋਂ ਤੱਕ ਦੁਨੀਆ ਦਾ ਇਹ ਸਭ ਤੋਂ ਚਰਚਿਤ ਪਾਣੀ-ਵੰਡ ਸਮਝੌਤਾ ਅਮਲੀ ਰੂਪ ਵਿੱਚ ਮੁਲਤਵੀ ਹੀ ਰਹੇਗਾ।
NDA ਸਰਕਾਰ ਦੀਆਂ ਪ੍ਰਾਪਤੀਆਂ
ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਿਛਲੇ 12 ਸਾਲਾਂ ਵਿੱਚ ਐਨ.ਡੀ.ਏ. ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਇੱਕ ਸਮਾਂ ਸੀ ਜਦੋਂ ਕਾਂਗਰਸ ਕਹਿੰਦੀ ਸੀ ਕਿ ਧਾਰਾ 370 ਨੂੰ ਕੋਈ ਖ਼ਤਮ ਨਹੀਂ ਕਰ ਸਕਦਾ ਪਰ ਤੁਸੀਂ ਦੇਖਿਆ ਹੈ ਕਿ ਸਾਡੀ ਸਰਕਾਰ ਨੇ ਇਸ ਨੂੰ ਕਿੰਨੀ ਆਸਾਨੀ ਨਾਲ ਖ਼ਤਮ ਕਰ ਦਿੱਤਾ।"
ਉਨ੍ਹਾਂ ਅੱਗੇ ਕਿਹਾ ਕਿ ਕਸ਼ਮੀਰ, ਜੋ ਕਦੇ ਅੱਤਵਾਦ ਨਾਲ ਜੁੜਿਆ ਹੋਇਆ ਸੀ, ਹੁਣ ਸੈਰ-ਸਪਾਟਾ, ਨਿਵੇਸ਼ ਅਤੇ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਦੇਖ ਰਿਹਾ ਹੈ। ਸ਼੍ਰੀਨਗਰ ਦੇ ਲਾਲ ਚੌਕ 'ਤੇ ਤਿਰੰਗਾ ਲਹਿਰਾ ਰਿਹਾ ਹੈ, ਉੱਥੇ ਪਹਿਲੀ ਵਾਰ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ, ਮੁਹੱਰਮ ਦੇ ਜਲੂਸ ਸ਼ਾਂਤੀਪੂਰਵਕ ਢੰਗ ਨਾਲ ਕੱਢੇ ਜਾ ਰਹੇ ਹਨ ਅਤੇ ਦਹਾਕਿਆਂ ਤੋਂ ਬੰਦ ਪਏ ਸਿਨੇਮਾ ਹਾਲ ਦੁਬਾਰਾ ਖੁੱਲ੍ਹ ਰਹੇ ਹਨ।"