ਨਵੀਂ ਦਿੱਲੀ, ਏਜੰਸੀਆਂ : ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਰਿਹਾ ਹੈ। ਪਹਾੜੀ ਖੇਤਰਾਂ ਵਿਚ ਨਦੀਆਂ ਭਰ ਰਹੀਆਂ ਹਨ। ਮਹਾਰਾਸ਼ਟਰ ਅਤੇ ਬਿਹਾਰ ਦੇ ਕਈ ਇਲਾਕਿਆਂ ਵਿਚ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਹਿਮਾਚਲ ਪ੍ਰਦੇਸ਼ ਦੇ 10 ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਪ੍ਰਸ਼ਾਸਨ ਨੂੰ ਕਿਸੇ ਵੀ ਐਮਰਜੈਂਸੀ ਲਈ ਸੁਚੇਤ ਰਹਿਣ ਲਈ ਕਿਹਾ ਹੈ। ਸੋਮਵਾਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਮੱਦੇਨਜ਼ਰ ਸੂਬਇਆ ਦੇ ਕਈਂ ਹਿੱਸਿਆਂ ਵਿਚ ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਉਤਰਾਖੰਡ ਦੇ ਕੁਮਾਓਂ ਵਿਚ ਭਾਰੀ ਬਾਰਸ਼ ਹੋ ਸਕਦੀ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਲੋਕ ਭਿਆਨਕ ਗਰਮੀ ਤੋਂ ਪ੍ਰੇਸ਼ਾਨ ਹਨ। ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਦੀ ਭਵਿੱਖਬਾਣੀ ਅਨੁਸਾਰ ਸੋਮਵਾਰ ਸਵੇਰੇ ਦਿੱਲੀ ਵਿਚ ਹਲਕੀ ਬਾਰਸ਼ ਦੇ ਨਾਲ ਦਿਨ ਵਿਚ ਅਸਮਾਨ ਵਿਚ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ।

ਬੱਦਲ ਛਾਏ ਰਹਿਣਗੇ ਅਤੇ ਹੋ ਸਕਦੀ ਹੈ ਹਲਕੀ ਬਾਰਸ਼

ਰਾਜਧਾਨੀ ਵਿਚ ਸੋਮਵਾਰ ਨੂੰ ਘੱਟੋ ਘੱਟ 29 ਡਿਗਰੀ ਸੈਲਸੀਅਸ ਤਾਪਮਾਨ ਰਹਿਣ ਦੀ ਸੰਭਾਵਨਾ ਹੈ ਜਦਕਿ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਐਤਵਾਰ ਨੂੰ ਘੱਟੋ ਘੱਟ ਤਾਪਮਾਨ 27.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ 37.3 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਤਿੰਨ ਡਿਗਰੀ ਵੱਧ ਹੈ। ਆਈਐਮਡੀ ਨੇ ਪਿਛਲੇ ਮਹੀਨੇ ਮੌਨਸੂਨ ਦੀ ਆਮਦ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਭਵਿੱਖਬਾਣੀਆਂ ਕੀਤੀਆਂ। ਸੋਮਵਾਰ ਲਈ ਵੀ, ਆਈਐਮਡੀ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ।

ਉੱਤਰ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਹੋ ਸਕਦੀ ਹੈ ਭਾਰੀ ਬਾਰਸ਼

ਪਿਛਲੇ ਦਿਨਾਂ ਵਿਚ ਉੱਤਰ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਈ। ਮੌਸਮ ਵਿਭਾਗ ਦੇ ਅਨੁਸਾਰ ਸੂਬੇ ਵਿਚ ਵੱਖ-ਵੱਖ ਥਾਵਾਂ ‘ਤੇ ਅਸਮਾਨੀ ਬਿਜਲੀ ਦਾ ਨਾਲ ਬੱਦਲ ਛਾ ਸਕਦੇ ਹਨ। ਮੌਸਮ ਵਿਭਾਗ ਨੇ ਭਵਿੱਖਬਾਣੀ ਕਰਦਿਆਂ ਕਿਹਾ ਹੈ ਕਿ 26 ਜੁਲਾਈ ਨੂੰ ਸੂਬੇ ਦੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ 27 ਅਤੇ 28 ਜੁਲਾਈ ਨੂੰ ਸੂਬੇ ਦੇ ਜ਼ਿਆਦਾਤਰ ਥਾਵਾਂ ‘ਤੇ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ।

ਬਿਹਾਰ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਗਰਜ ਦੇ ਨਾਲ ਹੋ ਸਕਦੀ ਹੈ ਬਾਰਸ਼

ਆਈਐਮਡੀ ਨੇ ਬਿਹਾਰ ਦੇ ਕਈ ਜ਼ਿਲ੍ਹਿਆਂ ਦੇ ਸੰਬੰਧ ਵਿਚ 26 ਤੋਂ 29 ਜੁਲਾਈ ਤਕ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚ, ਪੱਛਮ, ਪੂਰਬੀ ਚੰਪਾਰਨ, ਉੱਤਰ ਪੱਛਮੀ ਬਿਹਾਰ, ਉੱਤਰ ਪੂਰਬ ਬਿਹਾਰ, ਦੱਖਣੀ ਪੱਛਮੀ ਬਿਹਾਰ, ਦੱਖਣੀ ਕੇਂਦਰੀ ਬਿਹਾਰ, ਦੱਖਣ ਪੂਰਬੀ ਬਿਹਾਰ ਆਦਿ ਥਾਵਾਂ 'ਤੇ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਤੂਫਾਨ ਦੇ ਨਾਲ-ਨਾਲ ਇਨ੍ਹਾਂ ਥਾਵਾਂ 'ਤੇ ਭਾਰੀ ਬਾਰਸ਼ ਅਤੇ ਬਿਜਲੀ ਪੈਣ ਦੀ ਸੰਭਾਵਨਾ ਵੀ ਹੈ।

ਮਹਾਰਾਸ਼ਟਰ 'ਚ ਪੈ ਰਿਹੈ ਭਾਰੀ ਮੀਂਹ

ਇਸ ਦੇ ਨਾਲ ਹੀ, ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿਚ ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਾਫ਼ੀ ਤਬਾਹੀ ਦਾ ਸਾਹਮਣਾ ਕਰਕਨਾ ਪੈ ਰਿਹਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਦੇ ਪੁਣੇ ਅਤੇ ਕੋਂਕਣ ਡਵੀਜ਼ਨ ਵਿਚ ਪਿਛਲੇ ਤਿੰਨ ਦਿਨਾਂ ਦੌਰਾਨ ਪਏ ਭਾਰੀ ਮੀਂਹ ਅਤੇ ਕੁਝ ਇਲਾਕਿਆਂ ਵਿਚ ਜ਼ਮੀਨ ਖਿਸਕਣ ਕਾਰਨ ਮੌਤਾਂ ਦੀ ਗਿਣਤੀ 149 ਹੋ ਗਈ ਹੈ।

Posted By: Ramandeep Kaur