ਜੇਐੱਨਐੱਨ,ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ ਅੱਜ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਯੂਪੀ, ਚੰਡੀਗੜ੍ਹ ਵਿੱਚ ਮੀਂਹ ਪਵੇਗਾ।ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੀਤ ਲਹਿਰ ਤਬਾਹੀ ਮਚਾ ਰਹੀ ਹੈ। ਕੜਾਕੇ ਦੀ ਸਰਦੀ ਦੇ ਵਿਚਕਾਰ ਉੱਤਰੀ ਭਾਰਤ ਵਿੱਚ ਮੀਂਹ ਨੇ ਮੁਸ਼ਕਲਾਂ ਪੈਦਾ ਕਰ ਦਿੱਤੀਆਂ ਹਨ। ਮੌਸਮ ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜ ਜੰਮੂ-ਕਸ਼ਮੀਰ ਅਤੇ ਆਸ- ਪਾਸ ਦੇ ਖੇਤਰਾਂ ਵਿੱਚ ਜਾਰੀ ਹੈ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਇੱਕ ਪ੍ਰੇਰਿਤ ਚੱਕਰਵਾਤੀ ਸਰਕੂਲੇਸ਼ਨ ਜਾਰੀ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਜਾਰੀ ਹੈ।
ਦਿੱਲੀ-ਯੂਪੀ ਦੇ ਇਨ੍ਹਾਂ ਇਲਾਕਿਆਂ 'ਚ ਕੁਝ ਘੰਟਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ
ਮੌਸਮ ਵਿਭਾਗ ਅਨੁਸਾਰ ਹਾਪੁੜ, ਸੰਭਲ, ਚੰਦੌਸੀ, ਬੁਲੰਦਸ਼ਹਿਰ, ਖੁਰਜਾ, ਅਲੀਗੜ੍ਹ, ਕਾਸਗੰਜ, ਨਰੋਰਾ, ਸਹਾਰਨਪੁਰ, ਦੇਵਬੰਦ, ਨਜੀਬਾਬਾਦ, ਮੁਜ਼ੱਫਰਨਗਰ, ਬਿਜਨੌਰ, ਹਸਤੀਨਾਪੁਰ, ਚਾਂਦਪੁਰ, ਕਿਥੋਰ, ਅਮਰੋਹਾ, ਮੁਰਾਦਾਬਾਦ, ਗੜ੍ਹਮੁਕਤੇਸ਼ਵਰ, ਸੰਭਲ ਦੇ ਨੇੜਲੇ ਇਲਾਕਿਆਂ ਅਤੇ ਯੂ.ਪੀ.'ਚ ਅਗਲੇ ਕੁਝ ਘੰਟਿਆਂ ਵਿੱਚ ਮੀਂਹ ਪਵੇਗਾ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Light intensity intermittent rain/drizzle would continue to occur over & adjoining areas of Saharanpur, Deoband, Nazibabad, Muzaffarnagar, Bijnaur, Hastinapur, Chandpur, Kithor, Amroha, Moradabad, Garhmukteshwar, Sambhal (UP) during next 2 hours: India Meteorological Department
— ANI (@ANI) January 23, 2022
ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ
ਸਕਾਈਮੇਟ ਮੌਸਮ ਦੇ ਅਨੁਸਾਰ, ਅੱਜ ਓਡ਼ੀਸਾ, ਦੱਖਣੀ ਛੱਤੀਸਗੜ੍ਹ, ਆਂਧਰਾ ਪ੍ਰਦੇਸ਼, ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸੇ, ਅੰਡੇਮਾਨ ਅਤੇ ਨਿਕੋਬਾਰ ਟਾਪੂ, ਗੁਜਰਾਤ ਦੇ ਪੂਰਬੀ ਹਿੱਸਿਆਂ ਅਤੇ ਕੋਂਕਣ ਅਤੇ ਗੋਆ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅਗਲੇ 24 ਘੰਟਿਆਂ ਦੌਰਾਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਦੂਜੇ ਪਾਸੇ ਮੁਜ਼ੱਫਰਾਬਾਦ ਅਤੇ ਲੱਦਾਖ 'ਚ 12 ਥਾਵਾਂ 'ਤੇ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ।
Posted By: Sarabjeet Kaur