ਨਵੀਂ ਦਿੱਲੀ, ਏਜੰਸੀ : ਹੁੰਮਸ ਭਰੀ ਗਰਮੀ ਤੋਂ ਪਰੇਸ਼ਾਨ ਰਾਜਧਾਨੀ ਦੇ ਲੋਕਾਂ ਨੂੰ ਸ਼ਨੀਵਾਰ ਨੂੰ ਵੀ ਕੋਈ ਖ਼ਾਸ ਰਾਹਤ ਨਾ ਮਿਲ ਸਕੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਐਤਵਾਰ ਨੂੰ ਬਾਦਲ ਛਾਏ ਰਹਿਣਗੇ ਨਾਲ ਹੀ ਹਲਕੀ ਬਾਰਿਸ਼ ਵੀ ਹੋਵੇਗੀ, ਜਿਸ ਨਾਲ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਮੁਤਾਬਕ ਅਗਲੇ 2 ਘੰਟਿਆਂ ਦੌਰਾਨ ਦਿੱਲੀ, ਫਰੀਦਾਬਾਦ, ਗੁਰੂਗ੍ਰਾਮ, ਮੇਰਠ, ਰੋਹਤਕ, ਗਾਜੀਆਬਾਦ, ਨੋਇਡਾ ਤੇ ਗ੍ਰੇਟਰ ਨੋਇਡਾ 'ਚ ਤੇਜ਼ ਹਵਾ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਹਵਾ ਦੀ ਸਪੀਡ 30-60 ਕਿਮੀ ਪ੍ਰਤੀ ਘੰਟਾ ਹੋਵੇਗੀ। ਉੱਥੇ ਹੀ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼, ਉਤਰਾਖੰਡ ਤੇ ਪੰਜਾਬ ਦੇ ਬਾਕੀ ਹਿੱਸਿਆਂ ਤੇ ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਦੱਖਣੀ ਛੱਤੀਸਗੜ੍ਹ, ਤੇਲੰਗਾਨਾ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਹਲਕੀ ਬਾਰਿਸ਼ ਦੇ ਆਸਾਰ ਹਨ।

Posted By: Rajnish Kaur