- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ, ਜਹਾਜ਼ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ। ਇਸੇ ਦੌਰਾਨ ਟਾਇਲਟ ਦੇ ਸ਼ੀਸ਼ੇ ’ਤੇ ਲਿਖੇ ਧਮਕੀ ਭਰੇ ਸੰਦੇਸ਼ ਵੱਲ ਕਿਸੇ ਦੀ ਨਜ਼ਰ ਪਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ (ATC) ਨੂੰ ਸੁਚੇਤ ਕਰ ਦਿੱਤਾ।

ਜਾਗਰਣ ਸੰਵਾਦਦਾਤਾ, ਕੋਲਕਾਤਾ : ਕੋਲਕਾਤਾ ਦੇ ਨੇਤਾਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ’ਤੇ ਬੁੱਧਵਾਰ ਸਵੇਰੇ ਉਸ ਸਮੇਂ ਤਰਥੱਲੀ ਮਚ ਗਈ, ਜਦੋਂ ਮੁੰਬਈ ਜਾਣ ਵਾਲੀ ਏਅਰ ਇੰਡੀਆ ਦੀ ਇਕ ਉਡਾਣ ਨੂੰ ਹਾਈਜੈਕ ਕਰਨ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ। ਜਹਾਜ਼ ਦੇ ਟਾਇਲਟ ਦੇ ਸ਼ੀਸ਼ੇ ’ਤੇ ਹਾਈਜੈਕ ਕਰਨ ਸਬੰਧੀ ਧਮਕੀ ਭਰਿਆ ਸੰਦੇਸ਼ ਲਿਖਿਆ ਹੋਇਆ ਮਿਲਿਆ।
ਜਾਣਕਾਰੀ ਅਨੁਸਾਰ, ਜਹਾਜ਼ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ। ਇਸੇ ਦੌਰਾਨ ਟਾਇਲਟ ਦੇ ਸ਼ੀਸ਼ੇ ’ਤੇ ਲਿਖੇ ਧਮਕੀ ਭਰੇ ਸੰਦੇਸ਼ ਵੱਲ ਕਿਸੇ ਦੀ ਨਜ਼ਰ ਪਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪਾਇਲਟ ਨੇ ਏਅਰ ਟ੍ਰੈਫਿਕ ਕੰਟਰੋਲ (ATC) ਨੂੰ ਸੁਚੇਤ ਕਰ ਦਿੱਤਾ।
CISF ਨੇ ਚਲਾਈ ਤਲਾਸ਼ੀ ਮੁਹਿੰਮ
ਇਸ ਤੋਂ ਬਾਅਦ ਜਹਾਜ਼ ਨੂੰ ਆਈਸੋਲੇਸ਼ਨ ਬੇਅ ਵਿੱਚ ਲਿਜਾਇਆ ਗਿਆ, ਜਿੱਥੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਅਤੇ ਹਵਾਈ ਅੱਡੇ ਦੇ ਵਿਸ਼ੇਸ਼ ਸੁਰੱਖਿਆ ਅਧਿਕਾਰੀਆਂ ਨੇ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜਹਾਜ਼ ਦੇ ਅੰਦਰ ਕਿਸੇ ਵੀ ਸ਼ੱਕੀ ਵਸਤੂ ਦੀ ਮੌਜੂਦਗੀ ਦਾ ਪਤਾ ਲਗਾਉਣ ਲਈ ਹਰ ਕੋਨੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਨੇ ਸ਼ੁਰੂ ਕੀਤੀ ਜਾਂਚ
ਦੂਜੇ ਪਾਸੇ, ਟਾਇਲਟ ਦੇ ਸ਼ੀਸ਼ੇ ’ਤੇ ਧਮਕੀ ਭਰਿਆ ਸੰਦੇਸ਼ ਕਿਸ ਨੇ ਲਿਖਿਆ ਅਤੇ ਇਸ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਸ਼ੁਰੂ ਕਰ ਦਿੱਤੀ ਹੈ। ਜਹਾਜ਼ ’ਚ ਸਵਾਰ ਯਾਤਰੀਆਂ ਦੀ ਸੂਚੀ ਦੇ ਨਾਲ-ਨਾਲ ਹਵਾਈ ਅੱਡੇ ਦੇ ਅਹਾਤੇ ਅਤੇ ਜਹਾਜ਼ ਦੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਜਾਂਚ ਏਜੰਸੀਆਂ ਪੂਰੇ ਮਾਮਲੇ ਦੀ ਪੜਤਾਲ ’ਚ ਜੁਟੀਆਂ ਹੋਈਆਂ ਹਨ।