ਕਦੋਂ ਖੁੱਲ੍ਹੇਗਾ ਕਰਤਾਰਪੁਰ ਕਾਰੀਡੋਰ ? ਦਿੱਲੀ ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਤੋਂ ਕੀਤਾ ਇਨਕਾਰ, ਦੱਸੀ ਵੱਡੀ ਵਜ੍ਹਾ
ਪਾਰਦਰਸ਼ਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ ਨੇ ਸੰਵਿਧਾਨ ਦੀ ਧਾਰਾ 226 ਤਹਿਤ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਫਾਊਂਡੇਸ਼ਨ ਦਾ ਕਹਿਣਾ ਸੀ ਕਿ ਲਾਂਘਾ ਬੰਦ ਹੋਣ ਕਾਰਨ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਜਾਣ 'ਚ ਪਰੇਸ਼ਾਨੀ ਹੋ ਰਹੀ ਹੈ।
Publish Date: Wed, 25 Nov 2026 03:07 PM (IST)
Updated Date: Wed, 25 Nov 2026 03:10 PM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ : ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਸਰਕਾਰ ਨੇ ਨਾਗਰਿਕਾਂ ਦੇ ਹਿੱਤ 'ਚ ਇਹ ਫ਼ੈਸਲਾ ਲਿਆ ਹੈ ਅਤੇ ਇਸ ਮਾਮਲੇ 'ਚ ਨਿਆਂਇਕ ਦਖ਼ਲ ਦੀ ਕੋਈ ਵਜ੍ਹਾ ਨਹੀਂ ਹੈ। ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 7 ਮਈ 2025 ਤੋਂ ਲਾਂਘਾ ਬੰਦ ਕਰਨ ਦਾ ਫ਼ੈਸਲਾ ਲਿਆ ਸੀ।
ਸਿੱਖ ਸ਼ਰਧਾਲੂਆਂ ਨੂੰ ਹੋ ਰਹੀ ਪਰੇਸ਼ਾਨੀ
ਪਾਰਦਰਸ਼ਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ ਨੇ ਸੰਵਿਧਾਨ ਦੀ ਧਾਰਾ 226 ਤਹਿਤ ਪਟੀਸ਼ਨ ਦਾਇਰ ਕਰ ਕੇ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਫਾਊਂਡੇਸ਼ਨ ਦਾ ਕਹਿਣਾ ਸੀ ਕਿ ਲਾਂਘਾ ਬੰਦ ਹੋਣ ਕਾਰਨ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਜਾਣ 'ਚ ਪਰੇਸ਼ਾਨੀ ਹੋ ਰਹੀ ਹੈ।
ਪਟੀਸ਼ਨ 'ਚ ਕੇਂਦਰ ਸਰਕਾਰ ਤੋਂ ਕੀ ਕੀਤੀ ਗਈ ਸੀ ਮੰਗ?
ਦੱਸਣਯੋਗ ਹੈ ਕਿ ਇਹ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੈ ਅਤੇ ਸਿੱਖ ਭਾਈਚਾਰੇ ਲਈ ਬੇਹੱਦ ਪਵਿੱਤਰ ਅਸਥਾਨ ਹੈ। ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਕੇਂਦਰ ਸਰਕਾਰ ਲਾਂਘੇ ਨੂੰ ਲਗਾਤਾਰ ਬੰਦ ਰੱਖਣ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰੇ। ਇਸ ਦੇ ਨਾਲ ਹੀ ਕੌਮੀ ਸੁਰੱਖਿਆ ਦੀਆਂ ਲੋੜਾਂ ਨੂੰ ਧਿਆਨ 'ਚ ਰੱਖਦਿਆਂ ਲਾਂਘੇ ਨੂੰ ਕੰਟਰੋਲ ਜਾਂ ਪੜਾਅਵਾਰ ਤਰੀਕੇ ਨਾਲ ਮੁੜ ਸ਼ੁਰੂ ਕਰਨ ਦੀ ਸੰਭਾਵਨਾ 'ਤੇ ਵੀ ਗੌਰ ਕਰੇ।