Coronavirus News ਜੇਐੱਨਐੱਨ, ਨਵੀਂ ਦਿੱਲੀ : ਵਿਸ਼ਵ ਸਿਹਤ ਸੰਗਠਨ ਨੇ ਦੁਨੀਆ ਨੂੰ ਖ਼ਾਸ ਕਰਕੇ ਯੂਰਪ ਦੇਸ਼ਾਂ ਨੂੰ ਖਬਰਦਾਰ ਕੀਤਾ ਹੈ ਕਿ ਜੇ ਸਮਾਂ ਰਹਿੰਦੇ ਨਹੀਂ ਚੇਤਾ ਤਾਂ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਫੈਲਣ ਦਾ ਸ਼ੱਕ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਯੂਰਪ ਦੇਸ਼ਾਂ ਨੇ ਲੋੜੀਂਦੇ ਉਪਾਅ ਨਹੀਂ ਕੀਤੇ, ਇਸ ਦੇ ਚੱਲਦੇ ਯੂਰਪ ਦੇਸ਼ਾਂ 'ਚ ਕੋਵਿਡ-19 ਦੀ ਦੂਜੀ ਲਹਿਰ ਆਈ ਹੈ। ਵਿਸ਼ਵ ਸਿਹਤ ਸੰਗਠਨ ਦੇ ਵਿਸ਼ੇਸ਼ ਦੂਤ ਡੇਵਿਡ ਨਾਬਰੋ ਨੇ ਕਿਹਾ ਕਿ ਹੁਣ ਵੀ ਸਮਾਂ ਹੈ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਖ਼ਤ ਉਪਾਅ ਕੀਤੇ ਜਾਣਗੇ ਨਹੀਂ ਤਾਂ 2021 ਦੀ ਸ਼ੁਰੂਆਤ 'ਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਆ ਸਕਦੀ ਹੈ।


ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਬੁਨਿਆਦੀ ਢਾਂਚੇ ਦਾ ਨਹੀਂ ਹੋਇਆ ਵਿਕਾਸ

ਵਿਸ਼ਵ ਸਿਹਤ ਸੰਗਠਨ ਦੇ ਵਿਸ਼ੇਸ਼ ਦੂਤ ਨੇ ਅਖ਼ਬਾਰਾਂ ਨੂੰ ਦਿੱਤੀ ਗਈ ਇੰਟਰਵਿਊ 'ਚ ਕਿਹਾ ਕਿ ਗਰਮੀਆਂ ਦੇ ਮਹੀਨੇ 'ਚ ਯੂਰਪ ਦੇਸ਼ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਬੁਨਿਆਦੀ ਢਾਂਚੇ ਦਾ ਨਿਰਮਾਣ ਨਹੀਂ ਹੋ ਸਕਿਆ। ਇਸ ਲਈ ਦੁਨੀਆ ਨੂੰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਪ੍ਰਕੋਪ ਦੇਖਣਾ ਪਿਆ। ਡੇਵਿਡ ਨਾਬਰੋ ਨੇ ਕਿਹਾ ਕਿ ਇਹ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਹੈ। ਜੇ ਅਸੀਂ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਬੁਨਿਆਦੀ ਢਾਂਚੇ ਦਾ ਨਿਰਮਾਣ ਨਹੀਂ ਕਰਦੇ ਤਾਂ ਅਗਲੇ ਸਾਲ ਦੀ ਸ਼ੁਰੂਆਤ 'ਚ ਇਕ ਤੀਜੀ ਲਹਿਰ ਲਈ ਤਿਆਰ ਰਹੇ। ਉਨ੍ਹਾਂ ਨੇ ਕਿਹਾ ਕਿ ਸੰਕ੍ਰਮਣ ਦੀ ਦਰ ਵਧ ਰਹੀ ਹੈ। ਜਰਮਨੀ ਤੇ ਫਰਾਂਸ 'ਚ ਸ਼ਨਿਚਰਵਾਰ ਨੂੰ ਸੰਯੁਕਤ ਰੁਪ ਨਾਲ 33,000 ਨਵੇਂ ਮਾਮਲੇ ਸਾਹਮਣੇ ਆਏ ਹਨ।

Posted By: Sarabjeet Kaur