10 ਅਕਤੂਬਰ ਦੇ CJP ਪ੍ਰਦਰਸ਼ਨ ਨੂੰ ਕਿਉਂ ਨਹੀਂ ਮਿਲੀ ਮਨਜ਼ੂਰੀ? ਦਿੱਲੀ ਪੁਲਿਸ ਦੀ ਜੁਆਇੰਟ ਸੀਪੀ ਨੇ ਦੱਸਿਆ ਕਾਰਨ ਦਿੱਲੀ ਪੁਲਿਸ ਨੇ 10 ਅਕਤੂਬਰ ਨੂੰ ਪ੍ਰਸਤਾਵਿਤ CJP ਦੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜੁਆਇੰਟ ਸੀਪੀ ਨੂਪੁਰ ਪ੍ਰਸਾਦ ਨੇ ਦੇਰ ਨਾਲ ਅਰਜ਼ੀ ਮਿਲਣ ਤੇ CJP ਦੇ ਪਿਛਲੇ ਰਿਕਾਰਡ ਨੂੰ ਇਸ ਦੀਆਂ ਮੁੱਖ ਵਜ੍ਹਾਂ ਦੱਸਿਆ ਹੈ।
Publish Date: Fri, 09 Oct 2026 02:06 PM (IST)
Updated Date: Fri, 09 Oct 2026 02:07 PM (IST)
ਜਾਗਰਣ ਸੰਵਾਦਦਾਤਾ, ਨਵੀਂ ਦਿੱਲੀ। SIR ਦੀ ਪ੍ਰਕਿਰਿਆ ਨੂੰ ਰੋਕਣ ਤੇ ਮੁੱਖ ਚੋਣ ਕਮਿਸ਼ਨਰ (CEC) ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ CJP ਵੱਲੋਂ ਪ੍ਰਸਤਾਵਿਤ ਪ੍ਰਦਰਸ਼ਨ ਨੂੰ ਦਿੱਲੀ ਪੁਲਿਸ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਪ੍ਰਦਰਸ਼ਨ ਕਰਨਾ ਸੰਵਿਧਾਨਕ ਅਧਿਕਾਰ ਹੋਣ ਦੇ ਬਾਵਜੂਦ CJP ਨੂੰ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ, ਇਸ ਬਾਰੇ ਦਿੱਲੀ ਪੁਲਿਸ ਦੀ ਜੁਆਇੰਟ ਕਮਿਸ਼ਨਰ ਨੂਪੁਰ ਪ੍ਰਸਾਦ ਨੇ ਦੋ ਕਾਰਨ ਦੱਸੇ ਹਨ।
ਕੀ ਹੈ ਪਹਿਲਾ ਕਾਰਨ? ਨੂਪੁਰ ਪ੍ਰਸਾਦ ਨੇ ਅੱਜ ਇੱਕ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਕਾਕਰੋਚ ਜਨਤਾ ਪਾਰਟੀ (CJP) ਵੱਲੋਂ ਪ੍ਰਦਰਸ਼ਨ ਦੀ ਇਜਾਜ਼ਤ ਲਈ ਭੇਜਿਆ ਗਿਆ ਪੱਤਰ ਦਿੱਲੀ ਪੁਲਿਸ ਨੂੰ ਕਾਫ਼ੀ ਦੇਰ ਨਾਲ ਮਿਲਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨ ਲਈ ਘੱਟੋ-ਘੱਟ 10 ਦਿਨ ਪਹਿਲਾਂ ਮਨਜ਼ੂਰੀ ਲੈਣੀ ਲਾਜ਼ਮੀ ਹੁੰਦੀ ਹੈ। ਪਰ CJP ਦਾ ਪੱਤਰ ਪੁਲਿਸ ਨੂੰ 7 ਅਕਤੂਬਰ ਨੂੰ ਮਿਲਿਆ ਸੀ, ਜਿਸ ਵਿੱਚ ਪ੍ਰਦਰਸ਼ਨ ਦੀ ਜਾਣਕਾਰੀ ਦਿੱਤੀ ਗਈ ਸੀ। ਇੰਨੇ ਘੱਟ ਸਮੇਂ ਵਿੱਚ ਸੁਰੱਖਿਆ ਦੇ ਪ੍ਰਬੰਧ ਕਰਨਾ ਸੰਭਵ ਨਹੀਂ ਸੀ। ਇਸੇ ਕਾਰਨ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਇਹ ਹੈ ਦੂਜਾ ਕਾਰਨ ਜੁਆਇੰਟ ਸੀਪੀ ਪ੍ਰਸਾਦ ਨੇ ਇਹ ਵੀ ਦੱਸਿਆ ਕਿ CJP ਦੇ ਪਿਛਲੇ ਰਿਕਾਰਡ ਨੂੰ ਧਿਆਨ ਵਿੱਚ ਰੱਖਦਿਆਂ ਵੀ ਪ੍ਰਦਰਸ਼ਨ ਦੀ ਮਨਜ਼ੂਰੀ ਨਹੀਂ ਦਿੱਤੀ ਗਈ। ਪਿਛਲੀ ਵਾਰ ਪ੍ਰਦਰਸ਼ਨ ਦੌਰਾਨ CJP ਵੱਲੋਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਸੀ ਤੇ ਇਸ ਵਾਰ ਵੀ ਅਜਿਹਾ ਹੋਣ ਦੀ ਸੰਭਾਵਨਾ ਹੈ।
CJP ਦੇ ਪ੍ਰਦਰਸ਼ਨ ਲਈ ਦਿੱਲੀ ਪੁਲਿਸ ਨੇ ਕੀਤੇ ਹਨ ਕਿਹੜੇ ਪ੍ਰਬੰਧ? 10 ਅਕਤੂਬਰ ਨੂੰ ਪ੍ਰਸਤਾਵਿਤ CJP ਪ੍ਰਦਰਸ਼ਨ ਦੇ ਮੱਦੇਨਜ਼ਰ ਨਵੀਂ ਦਿੱਲੀ ਇਲਾਕੇ ਨੂੰ ਪੂਰੀ ਤਰ੍ਹਾਂ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਲਾਕੇ ਵਿੱਚ ਥਾਂ-ਥਾਂ ਬੈਰੀਕੇਡਿੰਗ ਕੀਤੀ ਗਈ ਹੈ। 12,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਨੂੰ ਪੈਦਲ ਵੀ ਜੰਤਰ-ਮੰਤਰ ਜਾਣ ਦੀ ਇਜਾਜ਼ਤ ਨਹੀਂ ਹੈ।
ਅੱਜ ਰਾਤ ਤੋਂ 57 ਮੈਟਰੋ ਸਟੇਸ਼ਨ ਵੀ ਬੰਦ ਕਰ ਦਿੱਤੇ ਜਾਣਗੇ। ਇਨ੍ਹਾਂ ਸਟੇਸ਼ਨਾਂ ਤੋਂ ਨਾ ਤਾਂ ਦਾਖ਼ਲਾ ਮਿਲੇਗਾ ਤੇ ਨਾ ਹੀ ਬਾਹਰ ਨਿਕਲਿਆ ਜਾ ਸਕੇਗਾ। ਇਨ੍ਹਾਂ ਸਟੇਸ਼ਨਾਂ ’ਤੇ ਮੈਟਰੋ ਰੇਲ ਵੀ ਨਹੀਂ ਰੁਕੇਗੀ। ਨਿਜ਼ਾਮੂਦੀਨ ਤੇ ਨਵੀਂ ਦਿੱਲੀ ਰੇਲਵੇ ਸਟੇਸ਼ਨਾਂ ਤੋਂ ਆਉਣ-ਜਾਣ ਵਾਲੀਆਂ ਕਈ ਰੇਲਗੱਡੀਆਂ ਭਲਕੇ ਲਈ ਰੱਦ ਕਰ ਦਿੱਤੀਆਂ ਗਈਆਂ ਹਨ।
ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਾਂਚ ਤੋਂ ਬਾਅਦ ਹੀ ਕਿਸੇ ਵਾਹਨ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਈ ਰਾਜਨੇਤਾਵਾਂ ਤੇ ਕਾਰਕੁਨਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਹੈ।